ਅਜਨਾਲਾ ਪੁਲਿਸ ਥਾਣੇ ‘ਤੇ ਹੋਏ ਹਮਲੇ ਵਿਚ ਬਾਲੀਵੁੱਡ ਐਕਟ੍ਰੈਸ ਕੰਗਨਾ ਰਣੌਤ ਦੀ ਐਂਟਰੀ ਹੋ ਗਈ ਹੈ। ਕੰਗਨਾ ਨੇ ਸੋਸ਼ਲ ਮੀਡੀਆ ਜ਼ਰੀਏ ਪੰਜਾਬ ਨੂੰ ਟਾਰਗੈੱਟ ਕੀਤਾ ਹੈ। ਕੰਗਨਾ ਨੇ ਲਿਖਿਆ ਪੰਜਾਬ ਵਿਚ ਜੋ ਅੱਜ ਹੋ ਰਿਹਾ ਹੈ, ਉਹ ਮੈਂ 2 ਸਾਲ ਪਹਿਲਾਂ ਦੱਸ ਦਿੱਤਾ ਸੀ। ਮੇਰੇ ਖਿਲਾਫ ਕਈ ਕੇਸ ਦਰਜ ਕੀਤੇ ਗਏ। ਅਰੈਸਟ ਵਾਰੰਟ ਵੀ ਜਾਰੀ ਹੋਏ। ਮੇਰੀ ਕਾਰ ‘ਤੇ ਪੰਜਾਬ ‘ਚ ਹਮਲਾ ਕੀਤਾ ਗਿਆ ਪਰ ਉਹੀ ਹੋਇਆ ਜੋ ਮੈਂ ਕਿਹਾ ਸੀ। ਹੁਣ ਸਮਾਂ ਆ ਗਿਆ ਹੈ ਕਿ ਨਾਨ-ਖਾਲਿਸਤਾਨੀ ਸਿੱਖਾਂ ਨੂੰ ਆਪਣੀ ਸਥਿਤੀ ਤੇ ਮਨਸ਼ਾ ਸਪੱਸ਼ਟ ਕਰਨੀ ਚਾਹੀਦੀ ਹੈ।
ਦੱਸ ਦੇਈਏ ਕਿ 23 ਫਰਵਰੀ ਨੂੰ ਅਜਨਾਲਾ ਥਾਣੇ ‘ਚ ਬੰਦੂਕ-ਤਲਵਾਰਾਂ ਨਾਲ ਲੈਸ ਖਾਲਿਸਤਾਨੀ ਸਮਰਥਕਾਂ ਨੇ ਹਮਲਾ ਬੋਲ ਦਿਤਾ ਸੀ। ਇਹ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਸਨ। ਅੰਮ੍ਰਿਤਪਾਲ ਖੁਦ ਵੀ ਉਥੇ ਪਹੁੰਚਿਆ। ਇਹ ਲੋਕ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਛੁਡਾਉਣ ਦੀ ਮੰਗ ਨੂੰ ਲੈ ਕੇ ਉਥੇ ਪਹੁੰਚੇ ਸਨ।
ਇਸ ਦੌਰਾਨ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਹਾਲਾਂਕਿ ਬਾਅਦ ਵਿਚ ਅੰਮ੍ਰਿਤਪਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲੈ ਕੇ ਉਥੇ ਪਹੁੰਚ ਗਿਆ ਜਿਸ ਨੂੰ ਦੇਖ ਕੇ ਪੁਲਿਸ ਪਿੱਛੇ ਹੱਟ ਗਈ। ਇਸ ਦਾ ਫਾਇਦਾ ਚੁੱਕ ਕੇ ਖਾਲਿਸਤਾਨੀ ਸਮਰਥਕਾਂ ਨੇ ਪੁਲਿਸ ਵਾਲਿਆਂ ਨੂੰ ਕੁੱਟਿਆ ਤੇ ਥਾਣੇ ਅੰਦਰ ਵੜ ਗਏ।
ਵੀਡੀਓ ਲਈ ਕਲਿੱਕ ਕਰੋ -: