ਨਵੇਂ ਸਾਲ ‘ਤੇ ਦਿੱਲੀ ਦੇ ਸੁਲਤਾਨਪੁਰੀ ਥਾਣਾ ਖੇਤਰ ‘ਚ ਸੜਕ ਹਾਦਸੇ ‘ਚ ਅੰਜਲੀ ਦੀ ਮੌਤ ਹੋਈ ਸੀ। ਇਸ ਮਾਮਲੇ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਬੁੱਧਵਾਰ ਨੂੰ ਮ੍ਰਿਤਕ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿਸੋਦੀਆ ਨੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਪੁਲਿਸ ਨੂੰ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਲਈ ਵੀ ਕਿਹਾ।
ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੰਜਲੀ ਆਪਣੇ ਪਰਿਵਾਰ ਦੀ ਇਕਲੌਤੀ ਕਮਾਈ ਕਰਨ ਵਾਲੀ ਮੈਂਬਰ ਸੀ। ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਜਾਣਗੇ ਅਤੇ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ। ਭਵਿੱਖ ਵਿੱਚ ਵੀ ਦਿੱਲੀ ਸਰਕਾਰ ਪੀੜਤ ਪਰਿਵਾਰ ਨੂੰ ਕਾਨੂੰਨੀ ਅਤੇ ਲੋੜੀਂਦੀ ਮਦਦ ਮੁਹੱਈਆ ਕਰਵਾਏਗੀ।
ਇਹ ਵੀ ਪੜ੍ਹੋ : ਰੂਸੀ ਹਮਲੇ ‘ਚ ਵਾਲ-ਵਾਲ ਬਚਿਆ ਫ੍ਰੈਂਚ ਰਿਪੋਰਟਰ, ਲਾਈਵ ਰਿਪੋਰਟਿੰਗ ਦੌਰਾਨ ਪਿੱਛੇ ਡਿੱਗੀ ਮਿਜ਼ਾਈਲ
ਦੱਸ ਦੇਈਏ ਕਿ ਇਸ ਸਬੰਧੀ CM ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਸੀ, ‘ਪੀੜਤ ਦੀ ਮਾਂ ਨਾਲ ਗੱਲ ਕੀਤੀ ਹੈ, ਬੇਟੀ ਨੂੰ ਇਨਸਾਫ਼ ਦਿਵਾਵਾਂਗੇ। ਉਨ੍ਹਾਂ ਦੀ ਮਦਦ ਲਈ ਵੱਡੇ ਤੋਂ ਵੱਡੇ ਵਕੀਲ ਮੁਹਈਆ ਕਰਵਾਇਆ ਜਾਵੇਗਾ। ਉਸਦੀ ਮਾਂ ਬਿਮਾਰ ਰਹਿੰਦੀ ਹੈ। ਉਨ੍ਹਾਂ ਦਾ ਪੂਰਾ ਇਲਾਜ ਕਰਵਾਇਆ ਜਾਵੇਗਾ। ਪੀੜਤ ਪਰਿਵਾਰ ਨੂੰ ਦਸ ਲੱਖ ਰੁਪਏ ਦਾ ਮੁਆਵਜ਼ਾ ਦੇਵਾਂਗੇ।
ਵੀਡੀਓ ਲਈ ਕਲਿੱਕ ਕਰੋ -: