ਫਲਾਇੰਗ ਸਿੱਖ ਵਜੋਂ ਜਾਣੇ ਜਾਂਦੇ ਮਿਲਖਾ ਸਿੰਘ ਨੇ ਸ਼ੁੱਕਰਵਾਰ ਦੇਰ ਰਾਤ ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। 91 ਸਾਲਾ ਮਿਲਖਾ ਸਿੰਘ ਨੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਬੀਤੀ ਰਾਤ ਆਖਰੀ ਸਾਹ ਲਏ ਹਨ। ਫਲਾਇੰਗ ਸਿੱਖ ਮਿਲਖਾ ਸਿੰਘ ਇੱਕ ਮਹੀਨੇ ਤੱਕ ਕੋਰੋਨਾ ਨਾਲ ਲੜਨ ਤੋਂ ਬਾਅਦ ਜ਼ਿੰਦਗੀ ਦੀ ਦੌੜ ਹਾਰੇ ਹਨ।
ਮਿਲਖਾ ਸਿੰਘ ਹਾਲ ਹੀ ਵਿੱਚ ਕੋਰੋਨਾ ਨੈਗੇਟਿਵ ਹੋ ਗਏ ਸੀ, ਪਰ ਅਚਾਨਕ ਉਨ੍ਹਾਂ ਦੀ ਸਿਹਤ ਖਰਾਬ ਹੋਣ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ ਹਨ। ਮਿਲਖਾ ਸਿੰਘ ਦੀ ਮੌਤ ਕਾਰਨ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੌੜ ਗਈ। ਮਿਲਖਾ ਸਿੰਘ ਦੀ ਮੌਤ ‘ਤੇ ਖੇਡ ਸ਼ਖਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੇ ਮਿਲਖਾ ਸਿੰਘ ਦੀ ਮੌਤ ‘ਤੇ ਦੁੱਖ ਜਤਾਇਆ ਹੈ। ਮਿਲਖਾ ਸਿੰਘ ਨਾਲ ਜੁੜੀਆਂ ਯਾਦਾਂ ਨੂੰ ਸਾਂਝਾ ਕਰਦਿਆਂ ਕਪਿਲ ਦੇਵ ਨੇ ਕਿਹਾ, “ਸਾਡੇ ਸਮੇਂ ਵਿੱਚ ਮਿਲਖਾ ਸਿੰਘ ਤੋਂ ਵੱਡਾ ਕੋਈ ਐਥਲੀਟ ਨਹੀਂ ਸੀ। ਮਿਲਖਾ ਸਿੰਘ ਮਹਾਨ ਸ਼ਖਸੀਅਤ ਸਨ ਅਤੇ ਉਹ ਸਾਡੇ ਲਈ ਸਭ ਤੋਂ ਵੱਡੀ ਪ੍ਰੇਰਣਾ ਸਨ। ਮਿਲਖਾ ਸਿੰਘ ਦਾ ਸੁਭਾਅ ਬਹੁਤ ਸ਼ਾਂਤ ਸੀ ਅਤੇ ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸੀ।
ਇਹ ਵੀ ਪੜ੍ਹੋ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਸ਼ੁਰੂ ਹੋਇਆ WTC ਦਾ ਫਾਈਨਲ, ਨਿਊਜ਼ੀਲੈਂਡ ਨੇ ਟਾਸ ਜਿੱਤ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫੈਸਲਾ
ਸਚਿਨ ਤੇਂਦੁਲਕਰ ਨੇ ਕਿਹਾ ਕਿ ਮਿਲਖਾ ਸਿੰਘ ਆਉਣ ਵਾਲੀਆਂ ਪੜ੍ਹਾਈਆਂ ਲਈ ਪ੍ਰੇਰਣਾ ਸਰੋਤ ਬਣੇ ਰਹਿਣਗੇ। ਮਿਲਖਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੇ ਲਿਖਿਆ, “ਫਲਾਇੰਗ ਸਿੱਖ ਮਿਲਖਾ ਸਿੰਘ ਜੀ ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ। ਤੁਹਾਡੇ ਜਾਣ ਨਾਲ, ਦੇਸ਼ ਦੇ ਦਿਲ ਵਿੱਚ ਇੱਕ ਖਾਲੀਪਨ ਪੈਦਾ ਹੋਇਆ ਹੈ। ਤੁਸੀਂ ਹਮੇਸ਼ਾਂ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਣਾ ਸਰੋਤ ਰਹੋਗੇ।”
ਇਹ ਵੀ ਦੇਖੋ : Milkha Singh ਨੂੰ ਯਾਦ ਕਰ ਰੋ ਪਏ ਦੋਸਤ,ਖੋਲ੍ਹੇ ਜ਼ਿੰਦਾਦਿਲੀ ਦੇ ਰਾਜ਼,ਫਿੱਟ ਰਹਿਣ ਲਈ 40 ਸਾਲ ਛੋਟੇ ਜਵਾਨਾਂ ਨਾਲ ਖੇਡਦੇ