ਹਰਿਆਣਾ ਦੇ ਕਰਨਾਲ ‘ਚ ਨੈਸ਼ਨਲ ਹਾਈਵੇ ‘ਤੇ ਇਕ ਟੂਰਿਸਟ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇੱਥੇ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਤੋਂ ਬਾਅਦ ਟਰੱਕ ਸੜਕ ‘ਤੇ ਪਲਟ ਗਿਆ। ਟਰੱਕ ਵਿੱਚ ਸਰ੍ਹੋਂ ਦੇ ਤੇਲ ਦੇ ਡੱਬੇ ਲੱਦੇ ਹੋਏ ਸਨ। ਤੇਲ ਸੜਕ ’ਤੇ ਖਿੱਲਰ ਗਿਆ ਜਿਸ ਕਾਰਨ ਵਾਹਨ ਚਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਟਰੱਕ ਨੂੰ ਮਸ਼ੀਨ ਸਮੇਤ ਸਾਈਡ ਕਰ ਲਿਆ ਗਿਆ। ਦੂਜੇ ਪਾਸੇ ਹਾਈਵੇਅ ’ਤੇ ਪਏ ਤੇਲ ਦੇ ਡੱਬੇ ਕਿਸੇ ਹੋਰ ਟਰੱਕ ’ਚ ਲੱਦੇ। ਜਿਸ ਤੋਂ ਬਾਅਦ ਲੋਕਾਂ ਨੂੰ ਹਾਈਵੇਅ ‘ਤੇ ਜਾਮ ਦੀ ਸਥਿਤੀ ਤੋਂ ਰਾਹਤ ਮਿਲੀ। ਜਾਣਕਾਰੀ ਅਨੁਸਾਰ ਬੱਸ ਬਿਆਸ ਧਾਮ ਤੋਂ ਆ ਰਹੀ ਸੀ ਅਤੇ ਘਰੌਂਡਾ ਜਾ ਰਹੀ ਸੀ। ਇਸੇ ਦੌਰਾਨ ਨੀਲੋਖੇੜੀ ਵਿੱਚ ਨੈਸ਼ਨਲ ਹਾਈਵੇਅ ’ਤੇ ਤੇਲ ਨਾਲ ਭਰਿਆ ਟਰੱਕ ਬੱਸ ਦੇ ਅੱਗੇ ਜਾ ਰਿਹਾ ਸੀ। ਡਰਾਈਵਰ ਨੇ ਟਰੱਕ ਨੂੰ ਦੂਜੇ ਪਾਸੇ ਮੋੜਨ ਦੀ ਕੋਸ਼ਿਸ਼ ਕੀਤੀ। ਉਦੋਂ ਪਿੱਛੇ ਤੋਂ ਆ ਰਹੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ ਅਤੇ ਤੇਲ ਨਾਲ ਭਰਿਆ ਟਰੱਕ ਹਾਈਵੇਅ ‘ਤੇ ਪਲਟ ਗਿਆ। ਬੱਸ ਵਿੱਚ 25 ਤੋਂ 30 ਦੇ ਕਰੀਬ ਸ਼ਰਧਾਲੂ ਸਵਾਰ ਸਨ। 2 ਤੋਂ 3 ਸ਼ਰਧਾਲੂਆਂ ਨੂੰ ਸੱਟਾਂ ਲੱਗੀਆਂ। ਇਸ ਦੇ ਨਾਲ ਹੀ ਬੱਸ ਡਰਾਈਵਰ ਨੂੰ ਵੀ ਕਾਫੀ ਸੱਟਾਂ ਲੱਗੀਆਂ।
ਵੀਡੀਓ ਲਈ ਕਲਿੱਕ ਕਰੋ -:
“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
ਹਾਦਸਾ ਹੁੰਦੇ ਹੀ ਬੱਸ ਵਿੱਚ ਬੈਠੇ ਸ਼ਰਧਾਲੂਆਂ ਵਿੱਚ ਹਫੜਾ-ਦਫੜੀ ਮੱਚ ਗਈ। ਜਿਸ ਤੋਂ ਬਾਅਦ ਆਸਪਾਸ ਦੇ ਲੋਕ ਵੀ ਮੌਕੇ ‘ਤੇ ਇਕੱਠੇ ਹੋ ਗਏ। ਜਿਨ੍ਹਾਂ ਨੇ ਜ਼ਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਦੀ ਮਦਦ ਨਾਲ ਕਰਨਾਲ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਟਰੱਕ ਪਲਟਣ ਕਾਰਨ ਤੇਲ ਸੜਕ ‘ਤੇ ਫੈਲ ਗਿਆ ਸੀ। ਜਿਸ ਕਾਰਨ ਤਿਲਕਣ ਵਧ ਗਈ ਅਤੇ ਵਾਹਨਾਂ ਦੇ ਪਹੀਏ ਰੁਕ ਗਏ। ਇਸ ਨਾਲ ਜਾਮ ਦੀ ਸਥਿਤੀ ਬਣ ਗਈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਮ ਖੋਲ੍ਹਿਆ ਅਤੇ ਬਕਸਿਆਂ ਨੂੰ ਦੂਜੇ ਟਰੱਕ ਵਿੱਚ ਲੱਦ ਕੇ ਸੜਕ ਨੂੰ ਬਹਾਲ ਕਰਵਾਇਆ। ਨੀਲੋਖੇੜੀ ਚੌਕੀ ਦੇ ਤਫਤੀਸ਼ੀ ਅਫਸਰ ਨੇ ਦੱਸਿਆ ਕਿ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਜਿਸ ਵਿਚ 2-4 ਲੋਕ ਜ਼ਖਮੀ ਹੋ ਗਏ। ਬਾਕੀ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ਦਾ ਇਲਾਜ ਕਰਨਾਲ ਦੇ ਹਸਪਤਾਲ ‘ਚ ਚੱਲ ਰਿਹਾ ਹੈ। ਪੁਲਿਸ ਸ਼ਿਕਾਇਤ ਦੇ ਆਧਾਰ ‘ਤੇ ਅਗਲੀ ਕਾਰਵਾਈ ਕਰੇਗੀ।