ਹਰਿਆਣਾ ਦੇ ਕਰਨਾਲ ਤੋਂ ਕਲਪਨਾ ਚਾਵਲਾ ਮੈਡੀਕਲ ਕਾਲਜ ਤੋਂ ਫਰਾਰ ਕੈਦੀ ਨੂੰ ਪੁਲਿਸ ਨੇ ਐਤਵਾਰ ਦੇਰ ਸ਼ਾਮ ਗ੍ਰਿਫਤਾਰ ਕਰ ਲਿਆ। ਪੁਲਿਸ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰੇਗੀ। ਦੱਸ ਦੇਈਏ ਕਿ 14 ਅਤੇ 15 ਫਰਵਰੀ ਦੀ ਰਾਤ ਨੂੰ ਕੈਦੀ ਸੰਨੀ ਵਾਸੀ ਪਾਣੀਪਤ ਮੈਡੀਕਲ ਕਾਲਜ ਤੋਂ ਪੁਲਿਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ।
ਮੁਲਜ਼ਮ ਦੇ ਫਰਾਰ ਹੋਣ ਤੋਂ ਬਾਅਦ ਐਸਪੀ ਗੰਗਾ ਰਾਮ ਪੂਨੀਆ ਵੱਲੋਂ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਦੋ ਮੁਲਾਜ਼ਮਾਂ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ। ਜਦਕਿ ਡਿਊਟੀ ‘ਤੇ ਮੌਜੂਦ ਦੋ ਐਸਪੀਓਜ਼ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ 13 ਅਤੇ 14 ਫਰਵਰੀ ਦੀ ਰਾਤ ਨੂੰ ਮੈਡੀਕਲ ਕਾਲਜ ਤੋਂ ਫਰਾਰ ਹੋਣ ਤੋਂ ਬਾਅਦ ਦੋਸ਼ੀ ਸੰਨੀ ਨੇ ਜੇਲ ਦੀ ਬੈਰਕ ‘ਚ ਕੱਪੜੇ ਦੀ ਬਣੀ ਰੱਸੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਤੋਂ ਬਾਅਦ ਦੋਸ਼ੀ ਨੂੰ ਇਲਾਜ ਲਈ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ। ਕਰਨਾਲ ਜੇਲ੍ਹ ਦੇ ਡਿਪਟੀ ਸੁਪਰਡੈਂਟ ਦੇ ਬਿਆਨ ’ਤੇ ਮੁਲਜ਼ਮ ਖ਼ਿਲਾਫ਼ ਰਾਮਨਗਰ ਪੁਲਿਸ ਸਟੇਸ਼ਨ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਮੁਲਜ਼ਮ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਉਸ ਨੂੰ ਫੜਨ ਲਈ ਹਰ ਸੰਭਵ ਥਾਂ ’ਤੇ ਛਾਪੇਮਾਰੀ ਕਰ ਰਹੀ ਹੈ। ਇਸ ਛਾਪੇਮਾਰੀ ਦੌਰਾਨ ਸ਼ਨੀਵਾਰ ਦੇਰ ਰਾਤ ਸਿਵਲ ਲਾਈਨ ਥਾਣੇ ਦੀ ਟੀਮ ਨੇ ਦੋਸ਼ੀ ਸੰਨੀ ਨੂੰ ਹਾਂਸੀ ਤੋਂ ਗ੍ਰਿਫਤਾਰ ਕਰ ਲਿਆ। ਥਾਣਾ ਸਿਵਲ ਲਾਈਨ ਦੇ SHO ਲਲਿਤ ਕੁਮਾਰ ਨੇ ਦੱਸਿਆ ਕੀ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਜੇਲ੍ਹ ਵਿੱਚ ਸਜ਼ਾ ਭੁਗਤਣ ਤੋਂ ਬਚਣ ਲਈ ਮੈਡੀਕਲ ਕਾਲਜ ਤੋਂ ਫਰਾਰ ਹੋ ਗਿਆ ਸੀ । ਫਰਾਰ ਹੋਣ ਤੋਂ ਬਾਅਦ ਮੁਲਜ਼ਮ ਆਪਣੇ ਇੱਕ ਜਾਣਕਾਰ ਨਾਲ ਲੁਕਣ ਲਈ ਹਾਂਸੀ ਜਾ ਰਿਹਾ ਸੀ। ਜਿਸ ਨੂੰ ਪੁਲਿਸ ਟੀਮ ਨੇ ਛਾਪਾ ਮਾਰ ਕੇ ਕਾਬੂ ਕਰ ਲਿਆ। ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ।