Kejriwal announces closure : ਨਵੀਂ ਦਿੱਲੀ : ਦਿੱਲੀ ਵਿੱਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਸ਼ੁੱਕਰਵਾਰ ਨੂੰ ਸਕੂਲ ਖੋਲ੍ਹਣ ਬਾਰੇ ਇੱਕ ਵੱਡਾ ਫੈਸਲਾ ਲਿਆ ਹੈ। ਕੋਵਿਡ ਦੇ ਵੱਧ ਰਹੇ ਮਾਮਲਿਆਂ ਕਾਰਨ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਸਕੂਲ (ਸਰਕਾਰੀ, ਪ੍ਰਾਈਵੇਟ ਸਮੇਤ) ਨੂੰ ਸਾਰੀਆਂ ਕਲਾਸਾਂ ਲਈ ਬੰਦ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਦਿੱਲੀ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਸਾਰੇ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਸਕੂਲ ਬੰਦ ਕੀਤੇ ਜਾ ਰਹੇ ਹਨ। ਦਿੱਲੀ ਪੇਰੈਂਟਸ ਐਸੋਸੀਏਸ਼ਨ (ਡੀਪੀਏ) ਨੇ ਸੀਬੀਐਸਈ ਚੇਅਰਪਰਸਨ ਨੂੰ ਇੱਕ ਪੱਤਰ ਲਿਖਿਆ ਸੀ ਜਿਸ ਵਿੱਚ ਦਿੱਲੀ ਦੇ ਉਪ ਰਾਜਪਾਲ, ਮੁੱਖ ਮੰਤਰੀ, ਕੇਂਦਰੀ ਸਿੱਖਿਆ ਮੰਤਰੀ ਸਣੇ ਦਿੱਲੀ ਵਿੱਚ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਬਿਨਾਂ ਕਿਸੇ ਦੇਰੀ ਦੇ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਸੀ। ਦਿੱਲੀ ਸਿਹਤ ਵਿਭਾਗ ਦੇ ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ 1 ਮਾਰਚ ਤੋਂ 4 ਅਪ੍ਰੈਲ ਤੱਕ ਦਿੱਲੀ ਵਿੱਚ ਕੁਲ 2733 ਬੱਚੇ ਕੋਰੋਨਾ ਪਾਜ਼ੀਟਿਵ ਹੋਏ ਹਨ, ਇਹ ਉਹ ਬੱਚੇ ਹਨ ਜੋ ਸਕੂਲ ਜਾਂਦੇ ਸਨ।
ਦੱਸ ਦੇਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ ਇਕ ਵਾਰ ਫਿਰ ਕੋਰੋਨਾ ਦੀ ਲਪੇਟ ਵਿਚ ਆ ਗਈ ਹੈ। ਦਿੱਲੀ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵੀਰਵਾਰ (8 ਅਪ੍ਰੈਲ) ਨੂੰ ਪਿਛਲੇ 24 ਘੰਟਿਆਂ ਵਿੱਚ 7437 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ, ਜਦੋਂ ਕਿ 24 ਲੋਕਾਂ ਦੀ ਮੌਤ ਹੋ ਗਈ ਹੈ ਅਤੇ 3687 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਦਿੱਲੀ ਵਿਚ ਕੋਰੋਨਾ ਦੀ ਲਾਗ ਦੀ ਦਰ 8 ਪ੍ਰਤੀਸ਼ਤ ਨੂੰ ਪਾਰ ਕਰ ਗਈ ਹੈ। ਦਿੱਲੀ ਵਿਚ ਕੋਰੋਨਾ ਦੇ ਸਰਗਰਮ ਮਾਮਲੇ 23 ਹਜ਼ਾਰ ਨੂੰ ਪਾਰ ਕਰ ਗਏ ਹਨ, ਇਸ ਸਮੇਂ ਦਿੱਲੀ ਵਿਚ ਕੋਰੋਨਾ ਦੇ ਕੁੱਲ 23181 ਐਕਟਿਵ ਕੇਸ ਹਨ। ਹੁਣ ਤੱਕ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੁੱਲ 6,98,005 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 6,63,667 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਹੁਣ ਤਕ ਦਿੱਲੀ ਵਿੱਚ ਕੋਰੋਨਾ ਨਾਲ ਕੁਲ 11,157 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ਦੇ ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ।