ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਸਿਆਸਤ ਕਾਫੀ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਵੱਲੋਂ ਇੱਕ-ਦੂਜੇ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਸਿੱਖਿਆ ਵੀ ਸਿਆਸੀ ਪਾਰਟੀਆਂ ਦਾ ਮੁੱਖ ਮੁੱਦਾ ਬਣ ਗਈ ਹੈ। ਪਿਛਲੇ ਕਾਫੀ ਸਮੇਂ ਤੋਂ ਦਿੱਲੀ ਤੇ ਪੰਜਾਬ ਦੇ ਸਿੱਖਿਆ ਮਾਡਲ ‘ਤੇ ਤਿੱਖੀ ਬਹਿਸ ਛਿੜੀ ਹੋਈ ਹੈ। ਸਿੱਖਿਆ ਦੇ ਮੁੱਦੇ ਨੂੰ ਲੈ ਕੇ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਆਹਮੋ-ਸਾਹਮਣੇ ਹੋ ਗਏ ਸਨ ਪਰ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਿੱਖਿਆ ਤੇ ਸਰਕਾਰੀ ਸਕੂਲਾਂ ‘ਤੇ ਸਵਾਲ ਚੁੱਕਦਿਆਂ ਇੱਕ ਵਾਰ ਫਿਰ ਤੋਂ ਚੰਨੀ ਸਰਕਾਰ ਨੂੰ ਘੇਰਿਆ ਹੈ।
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਸਕੂਲਾਂ ਦਾ ਬਹੁਤ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਬਿਲਕੁਲ ਪੜ੍ਹਾਈ ਨਹੀਂ ਹੁੰਦੀ। ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ ਪਰ ਉੁਹ ਦੁਖੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰੀ ਸਕੂਲਾਂ ਵਿਚ ਐੱਸ. ਸੀ. ਭਾਈਚਾਰੇ ਦੇ 24 ਲੱਖ ਬੱਚੇ ਪੜ੍ਹਦੇ ਹਨ ਤੇ ਇਨ੍ਹਾਂ 24 ਲੱਖ ਬੱਚਿਆਂ ਦਾ ਭਵਿੱਖ ਕੀ ਹੈ? ਕੇਜਰੀਵਾਲ ਨੇ ਅੱਗੇ ਕਿਹਾ ਕਿ ਪਹਿਲਾਂ ਦਿੱਲੀ ਦੇ ਸਕੂਲਾਂ ਦਾ ਵੀ ਬਹੁਤ ਬੁਰਾ ਹਾਲ ਹੁੰਦਾ ਸੀ। ਅਸੀਂ ਬਹੁਤ ਮਿਹਨਤ ਕਰਕੇ ਦਿਲੀ ਦੇ ਸਕੂਲਾਂ ਨੂੰ ਚੰਗਾ ਬਣਾਇਆ ਅਤੇ ਹੁਣ ਉਹ ਸਕੂਲ ਇੰਨੇ ਚੰਗੇ ਹੋ ਗਏ ਹਨ ਕਿ ਦਿੱਲੀ ਦੇ ਢਾਈ ਲੱਖ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਤੋਂ ਨਾਂ ਕਟਵਾ ਕੇ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕੇਜਰੀਵਾਲ ਨੇ ਕਿਹਾ ਕਿ ਚੰਨੀ ਸਾਬ੍ਹ ਕਹਿੰਦੇ ਹਨ ਕਿ ਪੰਜਾਬ ਦੇ ਸਕੂਲ ਪੂਰੇ ਮੁਲਕ ਵਿਚ ਸਭ ਤੋਂ ਚੰਗੇ ਹਨ। ਇਨ੍ਹਾਂ ਨੂੰ ਠੀਕ ਕਰਨ ਦੀ ਲੋੜ ਨਹੀਂ ਪਰ ਕੀ ਤੁਹਾਨੂੰ ਲੱਗਦਾ ਹੈ ਕਿ ਕੀ ਪੰਜਾਬ ਦੇ ਸਕੂਲ ਸੱਚਮੁੱਚ ਸਭ ਤੋਂ ਵਧੀਆ ਹਨ? 75 ਸਾਲਾਂ ‘ਚ ਇਨ੍ਹਾਂ ਸਿਆਸੀ ਪਾਰਟੀਆਂ ਤੇ ਨੇਤਾਵਾਂ ਨੇ ਜਾਣਬੁਝ ਕੇ ਸਰਕਾਰੀ ਸਕੂਲਾਂ ਦੀ ਹਾਲਤ ਅਜਿਹੀ ਬਣਾ ਕੇ ਰੱਖੀ ਤਾਂ ਜੋ ਗਰੀਬ ਲੋਕ ਅੱਗੇ ਨਾ ਵਧ ਸਕਣ। ਉਨ੍ਹਾਂ ਕਿਹਾ ਕਿ ਮੈਨੂੰ ਸਿਆਸਤ ਨਹੀਂ ਆਉਂਦੀ ਮੈਨੂੰ ਤਾਂ ਸਿਰਫ ਪੰਜਾਬ ਦੇ ਸਕੂਲਾਂ ‘ਚ ਪੜਹ ਰਹੇ 24 ਲੱਖ ਬੱਚਿਆਂ ਦੇ ਭਵਿੱਖ ਦੀ ਫਿਕਰ ਹੈ। ਮੈਂ ਇਨ੍ਹਾਂ ਦੇ ਭਵਿੱਖ ਨੂੰ ਹੋਰ ਖਰਾਬ ਨਹੀਂ ਹੋਣ ਦੇਵਾਂਗਾ।