ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ‘ਆਪ’ ਦੇ ਕੌਮੀ ਪਾਰਟੀ ਬਣਨ ‘ਤੇ ਲੋਕਾਂ ਨੂੰ ਵਧਾਈ ਦਿੱਤੀ। ਕੇਜਰੀਵਾਲ ਨੇ ਇੱਕ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਬਣਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੂੰ ਜਿੰਨੀਆਂ ਵੋਟਾਂ ਮਿਲੀਆਂ ਹਨ, ਉਸ ਹਿਸਾਬ ਨਾਲ ਕਾਨੂੰਨ ਮੁਤਾਬਕ ਉਨ੍ਹਾਂ ਦੀ ਪਾਰਟੀ ਹੁਣ ਕੌਮੀ ਪਾਰਟੀ ਬਣੇਗੀ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ 10 ਸਾਲ ਪਹਿਲਾਂ ਬਣੀ ਸੀ। ਇੰਨੇ ਘੱਟ ਸਮੇਂ ਵਿੱਚ ਲੋਕਾਂ ਨੇ ਬਹੁਤ ਪਿਆਰ ਦਿੱਤਾ ਹੈ।
ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਵੋਟ ਸ਼ੇਅਰ ਦੇ ਮਾਮਲੇ ਵਿੱਚ, ਭਾਜਪਾ ਨੇ ਹੁਣ ਤੱਕ 53 ਪ੍ਰਤੀਸ਼ਤ ਵੋਟ ਸ਼ੇਅਰ ਹਾਸਲ ਕੀਤਾ ਹੈ, ਜੋ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ 49.1 ਤੋਂ ਲਗਭਗ ਚਾਰ ਫੀਸਦੀ ਅੰਕ ਵੱਧ ਹੈ। ਕਾਂਗਰਸ ਦਾ ਕਰੀਬ 27 ਫੀਸਦੀ ਵੋਟ ਸ਼ੇਅਰ ਹੈ। ਪਿਛਲੀ ਵਾਰ 41.4 ਫੀਸਦੀ ਵੋਟ ਸ਼ੇਅਰ ਦੇ ਮੁਕਾਬਲੇ ਕਾਫੀ ਗਿਰਾਵਟ ਆਈ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 77 ਸੀਟਾਂ ਜਿੱਤੀਆਂ ਸਨ।
182 ਮੈਂਬਰੀ ਗੁਜਰਾਤ ਵਿਧਾਨ ਸਭਾ ‘ਚ ਭਾਜਪਾ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਸ਼ਾਮ 4.40 ਵਜੇ ਤੱਕ ਗੁਜਰਾਤ ‘ਚ 118 ਸੀਟਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ ਭਾਜਪਾ ਨੇ 102 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਕਾਂਗਰਸ ਨੇ ਅੱਠ, ਆਮ ਆਦਮੀ ਪਾਰਟੀ ਨੇ ਚਾਰ, ਆਜ਼ਾਦ ਉਮੀਦਵਾਰਾਂ ਨੇ ਤਿੰਨ ਅਤੇ ਸਮਾਜਵਾਦੀ ਪਾਰਟੀ ਨੇ ਇੱਕ ਸੀਟ ਜਿੱਤੀ ਹੈ।
ਇਹ ਵੀ ਪੜ੍ਹੋ : ਰੂਪਨਗਰ ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ, ਸਿੱਖਿਆ ਮੰਤਰੀ ਬੈਂਸ ਦਾ ਐਲਾਨ
ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ‘ਚ 68 ‘ਚੋਂ 52 ਸੀਟਾਂ ਦੇ ਨਤੀਜੇ ਆ ਗਏ ਹਨ, ਜਿਨ੍ਹਾਂ ‘ਚੋਂ 32 ‘ਤੇ ਕਾਂਗਰਸ, 17 ‘ਤੇ ਭਾਰਤੀ ਜਨਤਾ ਪਾਰਟੀ ਅਤੇ ਤਿੰਨ ‘ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: