ਬੇਰੋਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਮੰਨਵਾਉਣ ਲਈ ਲੰਮੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਅਸੀਂ ਸਾਰਿਆਂ ਦੇ ਮਸਲੇ ਹੱਲ ਕਰਾਂਗੇ। ਪਰ ਆਏ ਦਿਨ ਮੰਗਾਂ ਮੰਨਵਾਉਣ ਲਈ ਅਧਿਆਪਕਾਂ ਦੇ ਕਦੇ ਟੈਂਕੀ, ਕਦੇ ਮੋਬਾਈਲ ਟਾਵਰਾਂ ‘ਤੇ ਚੜ੍ਹ ਜਾਣ ਦੀਆਂ ਤੇ ਕਦੇ ਲਾਠੀਚਾਰਜ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
ਦੋ-ਤਿੰਨ ਦਿਨ ਪਹਿਲਾਂ ਵੀ ਫਾਜ਼ਿਲਕਾ ਵਿੱਚ ਭਰਤੀਆਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ETT ਬੇਰੋਜ਼ਗਾਰ ਅਧਿਆਪਕ ਪੁਲਿਸ ਦੇ ਲਾਠੀਚਾਰਜ ਵਿੱਚ ਜ਼ਖਮੀ ਹੋਏ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਸੀ.ਐੱਮ. ਚੰਨੀ ‘ਤੇ ਵੱਡਾ ਹਮਲਾ ਬੋਲਦਿਆਂ ਪੁੱਛਿਆ ਕਿ ਤੁਸੀਂ ਇਸ ਤਰ੍ਹਾਂ ਟੀਚਰਾਂ ਦੇ ਮਸਲੇ ਹੱਲ ਕਰ ਰਹੇ ਹੋ?
ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ਚੰਨੀ ਜੀ, ਕੀ ਤੁਸੀਂ ਅਧਿਆਪਕਾਂ ਨੂੰ ਇਸ ਤਰ੍ਹਾਂ ਕੁੱਟ ਕੇ ਮਸਲੇ ਹੱਲ ਕਰਦੇ ਹੋ? ਕੁਝ ਅਧਿਆਪਕ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਵਿੱਚ ਟੈਂਕੀ ’ਤੇ ਬੈਠਣ ਲਈ ਮਜਬੂਰ ਹਨ, ਕੁਝ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਉਨ੍ਹਾਂ ਅੱਗੇ ਕਿਹਾ ਕਿ ਜੇ ਸਾਡੀ ਸਰਕਾਰ ਬਣੀ ਤਾਂ ਅਸੀਂ ਇਨ੍ਹਾਂ ਸਾਰੇ ਅਧਿਆਪਕਾਂ ਦਾ ਬਣਦਾ ਮਾਣ-ਸਨਮਾਨ ਵਾਪਸ ਕਰ ਦਿਆਂਗੇ ਅਤੇ ਇਨ੍ਹਾਂ ਦੇ ਸਾਰੇ ਮਸਲੇ ਹੱਲ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬ ਦੇ NRIs ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਇਕ ਡਾਲਰ ਦਾ ਮੁੱਲ ਹੋਇਆ 75 ਰੁ: ਤੋਂ ਪਾਰ