ਕੇਂਦਰ ਸਰਕਾਰ ਦੇ ਆਰਡੀਨੈਂਸ ਖਿਲਾਫ ਆਮ ਆਦਮੀ ਪਾਰਟੀ ਐਤਵਾਰ ਨੂੰ ਰਾਮਲੀਲਾ ਮੈਦਾਨ ‘ਚ ਵੱਡੀ ਰੈਲੀ ਕਰਨ ਜਾ ਰਹੀ ਹੈ। ਪਾਰਟੀ ਦੇ ਬੁਲਾਰੇ ਨੇ ਦਾਅਵਾ ਕੀਤਾ ਹੈ ਕਿ ਇਸ ਮੈਗਾ ਰੈਲੀ ਵਿੱਚ ਘੱਟੋ-ਘੱਟ ਇੱਕ ਲੱਖ ਲੋਕ ਪੁੱਜਣ ਵਾਲੇ ਹਨ। ਇਸ ਤੋਂ ਪਹਿਲਾਂ ਦਿੱਲੀ ਦੇ ਮੰਤਰੀ ਗੋਪਾਲ ਰਾਏ ਨੇ ਰਾਮਲੀਲਾ ਮੈਦਾਨ ‘ਚ ਮੈਗਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
2011 ਵਿੱਚ ਕੇਜਰੀਵਾਲ ਨੇ ਰਾਮਲੀਲਾ ਗ੍ਰਾਊਂਡ ਤੋਂ ਜਨਤਾ ਨੂੰ ਸੰਬੋਧਤ ਕੀਤਾ ਸੀ। ਇਹ ਸਮਾਂ ਅੰਨਾ ਅੰਦੋਲਨ ਦਾ ਸੀ। ਹੁਣ ਠੀਕ 12 ਸਾਲਾਂ ਮਗਰੋਂ ਉਹ ਇਸ ਮੈਦਾਨ ਤੋਂ ਕਿਸੇ ਸਿਆਸੀ ਰੈਲੀ ਨੂੰ ਸੰਬੋਧਤ ਕਰਨ ਜਾ ਰਹੇ ਹਨ। ਹਾਲਾਂਕਿ ਵਿਚ-ਵਿਚ ਉਨਹ੍ਆੰ ਨੇ ਸਹੁੰ-ਚੁੱਕ ਸਮਾਰੋਹਾਂ ਨੂੰ ਸੰਬੋਧਤ ਕੀਤਾ ਹੈ।
ਆਪ’ ਪਾਰਟੀ ਨੇ ਕਿਹਾ ਕਿ ਇਸ ਰੈਲੀ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਪ੍ਰਮੁੱਖ ਆਗੂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਸੌਰਭ ਭਾਰਦਵਾਜ, ਆਤਿਸ਼ੀ ਅਤੇ ਸੰਜੇ ਸਿੰਘ ਦੇ ਵੀ ਸਮਾਗਮ ਵਿੱਚ ਪਹੁੰਚਣ ਦੀ ਉਮੀਦ ਹੈ। ਪਾਰਟੀ ਦੀ ਤਰਜਮਾਨ ਰੀਨਾ ਗੁਪਤਾ ਨੇ ਦੱਸਿਆ ਕਿ ਇਸ ਰੈਲੀ ਵਿੱਚ ਇੱਕ ਲੱਖ ਲੋਕ ਸ਼ਿਰਕਤ ਕਰਨਗੇ।
ਉਨ੍ਹਾਂ ਅੱਗੇ ਕਿਹਾ ਕਿ ਆਪ ਲਗਾਤਾਰ ਕੇਂਦਰ ਦੇ ਆਰਡੀਨੈਂਸ ਬਾਰੇ ਲੋਕਾਂ ਨੂੰ ਦੱਸ ਰਹੀ ਹੈ। ਅਸੀਂ ਇੱਕ ਵੱਡੀ ਮੁਹਿੰਮ ਚਲਾਈ ਹੈ। ਅਸੀਂ ਲੋਕਾਂ ਤੱਕ ਪਹੁੰਚ ਕਰ ਰਹੇ ਹਾਂ ਅਤੇ ਉਨ੍ਹਾਂ ਨੂੰ ਰੋਜ਼ਾਨਾ ਆਧਾਰ ‘ਤੇ ਇਸ ਆਰਡੀਨੈਂਸ ਦੇ ਪ੍ਰਭਾਵ ਬਾਰੇ ਵੀ ਦੱਸ ਰਹੇ ਹਾਂ।
ਆਮ ਆਦਮੀ ਪਾਰਟੀ ਦੀ ਐਤਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਰੈਲੀ ਵਿੱਚ ਹਜ਼ਾਰਾਂ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਲੋਕਾਂ ਦੀ ਗਿਣਤੀ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਰੈਲੀ ਨੂੰ ਸਫਲ ਬਣਾਉਣ ਲਈ ‘ਆਪ’ ਦੇ ਦਿੱਲੀ ਪ੍ਰਦੇਸ਼ ਕਨਵੀਨਰ ਅਤੇ ਮੰਤਰੀ ਗੋਪਾਲ ਰਾਏ ਇਕ ਦਿਨ ਪਹਿਲਾਂ ਹੀ ਰਾਮਲੀਲਾ ਮੈਦਾਨ ਪਹੁੰਚੇ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।
ਦੂਜੇ ਪਾਸੇ ਸ਼ਨੀਵਾਰ ਨੂੰ ‘ਆਪ’ ਨੇਤਾਵਾਂ ਨੇ ਰਾਮਲੀਲਾ ਮੈਦਾਨ ‘ਚ ਪਹੁੰਚ ਕੇ ਅੰਤਿਮ ਛੋਹਾਂ ਦਿੱਤੀਆਂ। ਇਹ ਮੈਗਾ ਰੈਲੀ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ। ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਪੰਜਾਬ, ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਲੋਕ ਦਿੱਲੀ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ ਦੇਸ਼ ਦੇ ਹੋਰ ਰਾਜਾਂ ਤੋਂ ਵੀ ਲੋਕ ਇਸ ਰੈਲੀ ਵਿੱਚ ਹਿੱਸਾ ਲੈਣ ਲਈ ਆ ਸਕਦੇ ਹਨ। ਇਸ ਰੈਲੀ ਰਾਹੀਂ ਕੇਂਦਰ ਦੇ ਆਰਡੀਨੈਂਸ ਖਿਲਾਫ ਆਪਣਾ ਗੁੱਸਾ ਜ਼ਾਹਰ ਕਰਨਗੇ। ਇਸ ਰੈਲੀ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ, ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹੋਰ ਸੀਨੀਅਰ ਆਗੂ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ : Asia Cup ਦੀ ਮੇਜ਼ਬਾਨੀ ‘ਤੇ ਖਿੱਚੋਤਾਣ ਖ਼ਤਮ! ਪਾਕਿਸਤਾਨ ‘ਚ ਹੋਣਗੇ ਮੈਚ, ਭਾਰਤ ਲਵੇਗਾ ਹਿੱਸਾ
ਦੱਸ ਦੇਈਏ ਕਿ ਦਿੱਲੀ ਸਰਕਾਰ ਅਤੇ ਉਪ ਰਾਜਪਾਲ ਦੇ ਖਿਲਾਫ ਕਈ ਸਾਲਾਂ ਤੋਂ ਝਗੜਾ ਚੱਲ ਰਿਹਾ ਸੀ। ਦੋਵਾਂ ਵਿਚਾਲੇ ਲੜਾਈ ਚੱਲ ਰਹੀ ਸੀ ਕਿ ਅਧਿਕਾਰੀ ਕਿਸ ਦੇ ਹੁਕਮਾਂ ‘ਤੇ ਕੰਮ ਕਰਨਗੇ। ਸੀਐਮ ਕੇਜਰੀਵਾਲ ਨੇ ਕਿਹਾ ਕਿ LG ਸਰਕਾਰ ਨੂੰ ਕੰਮ ਨਹੀਂ ਕਰਨ ਦੇ ਰਹੇ ਹਨ। ਇਸ ਦੇ ਨਾਲ ਹੀ LG ਨੇ ਦਾਅਵਾ ਕੀਤਾ ਕਿ ਰਾਜਧਾਨੀ ਦੇ ਕੁਝ ਫੈਸਲੇ ਵੀ ਮੇਰੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ। ਇਸ ਲੜਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਸੁਪਰੀਮ ਕੋਰਟ ਪਹੁੰਚੀ।
ਵੀਡੀਓ ਲਈ ਕਲਿੱਕ ਕਰੋ -: