ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ- ‘ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨੂੰ ਜਨਮ ਦਿਨ ਮੁਬਾਰਕ। ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ। ਅਰਵਿੰਦ ਕੇਜਰੀਵਾਲ ਦਾ ਜਨਮ 16 ਅਗਸਤ 1968 ਨੂੰ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਵਿੱਚ ਹੋਇਆ ਸੀ।
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੀਐਮ ਮੋਦੀ ਦੇ ਕੱਟੜ ਆਲੋਚਕਾਂ ਵਿੱਚ ਗਿਣਿਆ ਜਾਂਦਾ ਹੈ। ਉਹ ਲੰਬੇ ਸਮੇਂ ਤੋਂ ਦਿੱਲੀ ਨੂੰ ਆਜ਼ਾਦ ਰਾਜ ਐਲਾਨਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕੇਂਦਰ ਵੱਲੋਂ ਹਾਲ ਹੀ ਵਿੱਚ ਲਿਆਂਦੇ ਦਿੱਲੀ ਸੇਵਾ ਬਿੱਲ ਦੀ ਵੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਨੇ 2024 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਵਿਰੁੱਧ ਵਿਰੋਧੀ ਪਾਰਟੀਆਂ ਦੇ ਗਠਜੋੜ ਨੂੰ ਤਿਆਰ ਕਰਨ ‘ਚ ਵੀ ਅਹਿਮ ਭੂਮਿਕਾ ਨਿਭਾਈ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਵਿੱਚ ਇੱਕ ਨਵੀਂ ਸਿਆਸਤ ਕ੍ਰਾਂਤੀ ਨੂੰ ਜਨਮ ਦੇਣ ਵਾਲੇ ਤੇ ਆਮ ਆਦਮੀ ਦੀ ਆਵਾਜ਼ ਨੂੰ ਸੰਸਦ ਦੇ ਗਲਿਆਰਿਆਂ ਤੱਕ ਪਹੁੰਚਾਉਣ ਵਾਲੇ ਆਮ ਆਦਮੀ ਅਰਵਿੰਦ ਕੇਜਰੀਵਾਲ ਜੀ ਨੂੰ ਜਨਮ ਦਿਨ ਦੀ ਬਹੁਤ ਬਹੁਤ ਵਧਾਈ ਹੋਵੇ… ਆਬਾਦ ਰਹੋ… ਜ਼ਿੰਦਾਬਾਦ ਰਹੋ…।
ਪਰ ਆਪਣੇ ਇਸ ਜਨਮ ਦਿਨ ‘ਤੇ ਕੇਜਰੀਵਾਲ ਮਨੀਸ਼ ਸਿਸੋਦੀਆਂ ਨੂੰ ਬਹੁਤ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਮੇਰਾ ਜਨਮ ਦਿਨ ਹੈ, ਮੈਨੂੰ ਬਹੁਤ ਸਾਰੇ ਲੋਕਾਂ ਦੀਆਂ ਵਧਾਈਆਂ ਆ ਰਹੀਆਂ ਹਨ, ਉਸ ਲਈ ਧੰਨਵਾਦ। ਉਨ੍ਹਾੰ ਕਿਹਾ ਕਿ ਪਰ ਮੈਂ ਮਨੀਸ਼ ਨੂੰ ਮਿਸ ਕਰ ਰਿਹਾ ਹਾਂ। ਉਹ ਇਸ ਵੇਲੇ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਹੈ। ਚੱਲੋ ਅੱਜ ਸਾਰੇ ਸਹੁੰ ਚੁੱਕੀਏ ਕਿ ਅਸੀਂ ਆਪਣੇ ਸੋਮਿਆਂ ਰਾਹੀਂ ਉਹ ਸਭ ਕੁਝ ਕਰਾਂਗੇ, ਜਿਸ ਨਾਲ ਦੇਸ਼ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮਿਲ ਸਕੇ। ਇਹ ਇੱਕ ਮਜ਼ਬੂਤ ਦੇਸ਼ ਦੀ ਨੀਂਹ ਹੈ। ਇਸ ਨਾਲ ਸਾਡਾ ਦੇਸ਼ ਨੂੰ ਨੰ. 1 ਬਣਾਉਣ ਦਾ ਸੁਪਨਾ ਪੂਰਾ ਹੋਣ ਵਿੱਚ ਮਦਦ ਮਿਲੇਗੀ। ਇਸੇ ਨਾਲ ਮਨੀਸ਼ ਨੂੰ ਖੁਸ਼ੀ ਮਿਲੇਗੀ।
ਇਹ ਵੀ ਪੜ੍ਹੋ : ਬਰਨਾਲਾ ‘ਚ ਚੜ੍ਹੀ ਸਵੇਰ ਦੋਹਰਾ ਕਤਲਕਾਂ.ਡ, ਮਾਂ-ਧੀ ਨੂੰ ਉਤਾਰਿਆ ਮੌ.ਤ ਦੇ ਘਾਟ, ਜਵਾਈ ਦੀ ਹਾਲਤ ਨਾਜ਼ੁਕ
ਵੀਡੀਓ ਲਈ ਕਲਿੱਕ ਕਰੋ -: