ਪੰਜਾਬ ਦੀ ਭਗਵੰਤ ਮਾਨ ਸਰਕਾਰ ਨਿੱਤ ਨਵੇਂ ਐਲਾਨ ਕਰਕੇ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੀ.ਐੱਮ. ਮਾਨ ਨੇ ਕੁਝ ਸਮਾਂ ਪਹਿਲਾਂ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੀਅਤ ਸਾਫ ਹੋਵੇ ਤਾਂ ਸਭ ਕੁਝ ਸੰਭਵ ਹੈ, ਇਸ ‘ਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਭਗਵੰਤ ਮਾਨ ਦੇ ਇਸ ਫੈਸਲੇ ਦੀ ਤਾਰੀਫ ਕੀਤੀ ।
ਕੇਜਰੀਵਾਲ ਨੇ ਕਿਹਾ ਕਿ ਅਜੇ ਤੱਕ ਬਾਕੀ ਪਾਰਟੀਆਂ ਦੀਆਂ ਸਰਕਾਰਾਂ ਸਰਕਾਰੀ ਮਹਿਕਮਿਆਂ ਨੂੰ ਇਹ ਕਹਿ ਕੇ ਪ੍ਰਾਈਵੇਟ ਕਰਦੀਆਂ ਸਨ ਕਿ ਬਹੁਤ ਘਾਟਾ ਹੋ ਗਿਆ, ਸਰਾਕਰ ਤੋਂ ਚੱਲ ਨਹੀਂ ਰਿਹਾ, ਇਸ ਲਈ ਪ੍ਰਾਈਵੇਟ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਨੂੰ ਸ਼ਾਨਦਾਰ ਚਲਾਉਣ ਮਗਰੋਂ ਹੁਣ ਪੰਜਾਬ ਵਿੱਚ ਪ੍ਰਾਈਵੇਟ ਥਰਮਲ ਪਲਾਂਟ ਨੂੰ ਸਾਡੀ ਸਰਕਾਰ ਖਰੀਦ ਰਹੀ ਹੈ। ਪ੍ਰਾਈਵੇਟ ਤੋਂ ਵੱਧ ਸਸਤੀ ਬਿਜਲੀ ਬਣਾ ਕੇ ਵਿਖਾਵਾਂਗੇ।
ਦੱਸ ਦੇਈਏ ਕਿ ਮਾਨ ਸਰਕਾਰ ਨੇ 29 ਜੂਨ ਨੂੰ ਜਨਤਾ ਨੂੰ ਖੁਸ਼ ਕਰਨ ਲਈ ਇੱਕ ਹੋਰ ਫੈਸਲਾ ਲਿਆ ਸੀ, ਜਿਸ ਵਿੱਚ ਕਿਹਾ ਸੀ ਕਿ ਲੋਕਾਂ ਦੇ ਹਜ਼ਾਰਾਂ ਕਰੋੜਾਂ ਰੁਪਏ ਦਾ ਗਬਨ ਕਰਨ ਵਾਲੀ ਪਰਲ ਗਰੁੱਪ ਕੰਪਨੀ ਦੀ ਜ਼ਮੀਨ ਹੁਣ ਸਰਕਾਰ ਦੁਆਰਾ ਜ਼ਬਤ ਕੀਤਾ ਜਾਵੇ। ਪੰਜਾਬ ਸਰਕਾਰ ਮੁਤਾਬਕ ਸਰਕਾਰ ਨੇ ਪਰਲ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਨਿਲਾਮੀ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ : PAK ‘ਚ ਸਿੱਖਾਂ ‘ਤੇ ਤਸ਼ੱਦਦ ਜਾਰੀ, ਗੁਰਦੁਆਰਾ ਸਾਹਿਬ ‘ਚ ਰੁਕਵਾਇਆ ਪਾਠ, ਪੁਲਿਸ ਵੱਲੋਂ ਕਾਰਵਾਈ ਤੋਂ ਇਨਕਾਰ
ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਪਿੱਛੇ ਸੀ.ਐੱਮ. ਮਾਨ ਦੀ ਮਨਸ਼ਾ ਸਸਤੀ ਬਿਜਲੀ ਬਣਾਉਣਾ ਹੈ। ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਸਸਤੀ ਬਿਜਲੀ ਦੇਣ ਦਾ ਕੀਤਾ ਵਾਅਦਾ ਸੀ ਤੇ ਇਸ ਤਰ੍ਹਾਂ ਉਹ ਆਪਣੇ ਵਾਅਦੇ ‘ਤੇ ਖਰਾ ਉਤਰਨ ਲਈ ਦ੍ਰਿੜ੍ਹ ਹਨ।
ਵੀਡੀਓ ਲਈ ਕਲਿੱਕ ਕਰੋ -: