ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧਾਈ ਦਿੱਤੇ ਜਾਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਟਵੀਟ ਕਰਕੇ ਧੰਨਵਾਦ ਕੀਤਾ ਹੈ। ਪ੍ਰਧਾਨ ਮੰਤਰੀ ਨੇ ਵੀਰਵਾਰ ਰਾਤ ਨੂੰ ਟਵੀਟ ਕਰਕੇ ‘ਆਪ’ ਨੂੰ ਵਧਾਈ ਦਿੱਤੀ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ‘ਆਪ’ ਨੂੰ ਮੁਬਾਰਕਾਂ ਦਿੰਦੇ ਹੋਏ ਕਿਹਾ ਸੀ ਕਿ ਕੇਂਦਰ ਪੰਜਾਬ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਕਰੇਗਾ। ਇਸ ਦੇ ਜਵਾਬ ਵਿੱਚ ਕੇਜਰੀਵਾਲ ਨੇ ਟਵੀਟ ਕੀਤਾ, “ਧੰਨਵਾਦ ਸਰ।”
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਕਾਂਗਰਸ ਅਤੇ ਅਕਾਲੀ ਦਲ-ਬਸਪਾ ਗੱਠਜੋੜ ਨੂੰ ਹਰਾ ਕੇ 117 ਵਿੱਚੋਂ ਰਿਕਾਰਡ 92 ਸੀਟਾਂ ਜਿੱਤ ਕੇ ਪ੍ਰਚੰਡ ਬਹੁਮਤ ਹਾਸਲ ਕੀਤਾ ਹੈ। ਵੋਟ ਸ਼ੇਅਰ ਦੇ ਲਿਹਾਜ਼ ਨਾਲ ‘ਆਪ’ ਨੇ 2022 ਵਿੱਚ ਕੁੱਲ ਪਈਆਂ ਵੋਟਾਂ ਦਾ 42 ਫੀਸਦੀ ਹਾਸਲ ਕੀਤਾ, ਜਦੋਂ ਕਿ ਪੰਜ ਸਾਲ ਪਹਿਲਾਂ ਇਹ 23.7 ਫੀਸਦੀ ਸੀ।