ਦੇਸ਼ ਦੇ ਪੰਜ 5 ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜ ਚੁੱਕਾ ਹੈ। ਚੋਣ ਕਮਿਸ਼ਨ ਵੱਲੋਂ ਅੱਜ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਵਾਰ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਕਾਫੀ ਸਰਗਰਮ ਰਹੇ ਹਨ।
ਜਿਵੇਂ ਹੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ ‘ਆਪ’ ਸੁਪਰੀਮੋ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਆਮ ਆਦਮੀ ਚੋਣਾਂ ਲਈ ਤਿਆਰ ਹੈ। ਹਾਲਾਂਕਿ ਅਜੇ ਤੱਕ ਪਾਰਟੀ ਨੇ ਪੰਜਾਬ ਵਿੱਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ, ਪਰ ਹੁਣ ਜਦੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ ਤਾਂ ਉਮੀਦ ਹੈ ਕਿ ਕੇਜਰੀਵਾਲ ਜਲਦ ਹੀ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਦਾ ਐਲਾਨ ਕਰ ਦੇਣਗੇ। ਅਜੇ ਤੱਕ ਪੰਜਾਬ ਦੇ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਹੀ ਸੀ.ਐੱਮ. ਚਿਹਰਾ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। 14 ਫਰਵਰੀ ਨੂੰ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇਸ ਦੌਰਾਨ ਚੋਣ ਕਮਿਸ਼ਨ ਨੇ ਇੱਕ ਵੱਡਾ ਫੈਸਲਾ ਲਿਆ ਹੈ, ਦਰਅਸਲ ਅੱਜ ਤੋਂ 15 ਜਨਵਰੀ ਤੱਕ ਚੋਣ ਕਮਿਸ਼ਨ ਨੇ ਪੈਦਲ ਯਾਤਰਾ, ਰੋਡ ਸ਼ੋਅ, ਰੈਲੀ, ਸਾਈਕਲ ਰੈਲੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ‘ਤੇ 15 ਜਨਵਰੀ ਤੋਂ ਬਾਅਦ ਫਿਰ ਵਿਚਾਰ ਕੀਤਾ ਜਾਵੇਗਾ।