ਮਹਾਰਾਸ਼ਟਰ ਵਿੱਚ ਇੱਕ ਪਾਸੇ ਓਮੀਕ੍ਰੋਨ ਦਾ ਖਤਰਾ, ਦੂਜੇ ਪਾਸੇ ਖਾਲਿਸਤਾਨੀ ਅੱਤਵਾਦੀਆਂ ਵੱਲੋਂ ਮੁੰਬਈ ‘ਚ ਹਮਲੇ ਦੀ ਧਮਕੀ ਨੇ ਹਲਚਲ ਮਚਾ ਦਿੱਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਸ਼ਹਿਰ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਨਵੇਂ ਸਾਲ ਤੋਂ ਇੱਕ ਦਿਨ ਪਹਿਲਾਂ ਯਾਨੀ ਸ਼ੁੱਕਰਵਾਰ ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਮੁੰਬਈ ‘ਚ ਤਾਇਨਾਤ ਹਰ ਪੁਲਿਸ ਮੁਲਾਜ਼ਮ ਡਿਊਟੀ ‘ਤੇ ਹੋਵੇਗਾ।
ਖਾਲਿਸਤਾਨੀ ਅਨਸਰ ਸ਼ਹਿਰ ਵਿਚ ਅੱਤਵਾਦੀ ਹਮਲੇ ਕਰ ਸਕਦੇ ਹਨ, ਇਸ ਦੀ ਸੂਚਨਾ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ ‘ਤੇ ਹੈ। ਮੁੰਬਈ ਰੇਲਵੇ ਪੁਲਿਸ ਕਮਿਸ਼ਨਰ ਕੈਸਰ ਖਾਲਿਦ ਨੇ ਕਿਹਾ ਕਿ ਸ਼ਹਿਰ ਦੇ ਪ੍ਰਮੁੱਖ ਸਟੇਸ਼ਨਾਂ ਜਿਵੇਂ ਦਾਦਰ, ਬਾਂਦਰਾ ਚਰਚਗੇਟ, ਸੀ.ਐੱਸ.ਐੱਮ.ਟੀ., ਕੁਰਲਾ ਅਤੇ ਹੋਰ ਸਟੇਸ਼ਨਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕੱਲ੍ਹ 3000 ਤੋਂ ਵੱਧ ਰੇਲਵੇ ਅਧਿਕਾਰੀ ਤਾਇਨਾਤ ਕੀਤੇ ਜਾਣਗੇ।
ਸੂਤਰਾਂ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜਾਂਚ ਏਜੰਸੀਆਂ ਨੂੰ ਕੁਝ ਦਿਨ ਪਹਿਲਾਂ ਸੂਚਨਾ ਮਿਲੀ ਸੀ ਕਿ ਖਾਲਿਸਤਾਨੀ ਅੱਤਵਾਦੀ ਮੁੰਬਈ ‘ਚ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ। ਇਸ ਦੇ ਨਾਲ ਹੀ ਏਜੰਸੀਆਂ ਨੂੰ ਇਕ ਸ਼ੱਕੀ ਬਾਰੇ ਵੀ ਪਤਾ ਲੱਗਾ ਸੀ, ਜਿਸ ਤੋਂ ਬਾਅਦ ਮੁੰਬਈ ਨੂੰ ਅਲਰਟ ‘ਤੇ ਕਰ ਦਿੱਤਾ ਗਿਆ ਅਤੇ ਸਾਰੇ ਪੁਲਿਸ ਕਰਮਚਾਰੀਆਂ ਨੇ ਆਪਣੇ ਪੱਧਰ ‘ਤੇ ਉਸ ਸ਼ੱਕੀ ਦੀ ਭਾਲ ਸ਼ੁਰੂ ਕਰ ਦਿੱਤੀ, ਬਾਅਦ ਵਿਚ ਪਤਾ ਲੱਗਾ ਕਿ ਸ਼ੱਕੀ ਵਿਅਕਤੀ ਵਿਦੇਸ਼ ਵਿਚ ਫੜਿਆ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਅਜਿਹਾ ਅਲਰਟ ਮਿਲਿਆ ਸੀ ਇਹ ਅੱਤਵਾਦੀ ਮੁੰਬਈ ਦੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਕੋਈ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਹਾਲਾਂਕਿ, ਮੁੰਬਈ ਪੁਲਿਸ ਅਜੇ ਵੀ ਅਲਰਟ ‘ਤੇ ਹੈ ਅਤੇ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਹੀ ਕਾਰਨ ਹੈ ਕਿ 31 ਦਸੰਬਰ ਨੂੰ ਮੁੰਬਈ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਐਂਟੀ-ਸੈਬੋਟੇਜ ਟੀਮ, ਬੀਡੀਡੀਐਸ, ਕ੍ਰਾਈਮ ਬ੍ਰਾਂਚ ਸਮੇਤ ਸਥਾਨਕ ਥਾਣੇ ਦੀ ਏਟੀਸੀ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: