ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਾਂ ਹਨ। ਦਹਿਸ਼ਤ ਫੈਲਾਉਣ ਲਈ ਕਿਸੇ ਨੇ ਖਾਲਸਾ ਕਾਲਜ ਅਤੇ ਖਾਲਸਾ ਕਾਲਜ ਫਾਰ ਵਿਮੈਨ ਦੇ ਬਾਹਰ ਖਾਲਿਸਤਾਨੀ ਨਾਅਰੇ ਲਿਖੇ। ਲੋਕਾਂ ਨੇ ਸ਼ੁੱਕਰਵਾਰ ਸਵੇਰੇ ਇੱਕ ਦੁਕਾਨ ਦੇ ਸ਼ਟਰ ‘ਤੇ ਲਿਖੇ ਨਾਅਰਿਆਂ ਨੂੰ ਦੇਖਿਆ।
ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਪੇਂਟ ਕਰਕੇ ਨਾਅਰਿਆਂ ਨੂੰ ਲੁਕਾ ਦਿੱਤਾ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਬੋਲਣ ਲਈ ਤਿਆਰ ਨਹੀਂ ਹੈ। ਪਰ ਕਿਹਾ ਜਾ ਰਿਹਾ ਹੈ ਕਿ ਇਹ ਸਭ ਸਿਰਫ ਮਾਹੌਲ ਨੂੰ ਖਰਾਬ ਕਰਨ ਦੇ ਇਰਾਦੇ ਨਾਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪਠਾਨਕੋਟ : ਫੌਜ ‘ਚ ਤਾਇਨਾਤ ਸੂਬੇਦਾਰ ਪਰਮਿੰਦਰ ਸਿੰਘ ਦੀ ਅਰੁਣਾਚਲ ਪ੍ਰਦੇਸ਼ ‘ਚ ਡਿਊਟੀ ਦੌਰਾਨ ਹੋਈ ਮੌਤ
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਖਾਲਸਾ ਕਾਲਜ ਅਤੇ ਖਾਲਸਾ ਕਾਲਜ ਫਾਰ ਵੁਮੈਨ ਦੇ ਵਿਚਕਾਰ ਸਥਿਤ ਦੁਕਾਨ ਦੇ ਸ਼ਟਰਾਂ ‘ਤੇ ‘ਕਿਸਾਨ ਹੱਲ ਖਾਲਿਸਤਾਨ’ ਦੇ ਨਾਅਰੇ ਲਿਖੇ ਹੋਏ ਸਨ। ਸਾਹਮਣੇ ਵਾਲੇ ਪਾਸੇ ਸੀਵਰੇਜ ਪਾਏ ਜਾਣ ਦਾ ਕੰਮ ਚੱਲ ਰਿਹਾ ਸੀ ਅਤੇ ਉੱਥੇ ਪਏ ਪਾਈਪਾਂ ‘ਤੇ ਉਹੀ ਨਾਅਰੇ ਲਿਖੇ ਹੋਏ ਸਨ।
ਸਵੇਰੇ ਜਦੋਂ ਲੋਕਾਂ ਨੇ ਇਹ ਦੇਖਿਆ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਕਾਹਲੀ-ਕਾਹਲੀ ਵਿੱਚ ਨਾਅਰਿਆਂ ਨੂੰ ਪੇਂਟ ਨਾਲ ਲੁਕਾ ਦਿੱਤਾ। ਫਿਲਹਾਲ ਕੋਈ ਵੀ ਅਧਿਕਾਰੀ ਇਸ ਬਾਰੇ ਬੋਲਣ ਲਈ ਤਿਆਰ ਨਹੀਂ ਹੈ।