Khanna police seized : ਖੰਨਾ ਪੁਲਿਸ ਵੱਲੋਂ ਗੈਰ-ਕਾਨੂੰਨੀ ਕਾਰਵਾਈਆਂ ਨੂੰ ਨੱਥ ਪਾਉਣ ਲਈ ਲਗਾਤਾਰ ਸਰਚ ਮੁਹਿੰਮ ਕੀਤੀ ਜਾਂਦੀ ਰਹੀ ਹੈ। ਇਸੇ ਅਧੀਨ ਅੱਜ ਸੀ ਆਈ ਏ ਸਟਾਫ ਨੇ ਵੱਡੀ ਸਫਲਤਾ ਹਾਸਲ ਕੀਤੀ ਜਦੋਂ CIA ਟੀਮ ਨੇ ਦੋ ਵਿਅਕਤੀਆਂ ਨੂੰ 11 ਪਿਸਤੌਲਾਂ ਅਤੇ 25 ਮੈਗਜ਼ੀਨ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਐਸ ਐਸਪੀ ਖੰਨਾ ਨੇ ਪ੍ਰੈੱਸ ਕਾਨਫਰੰਸ ਰਾਹੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਬੂ ਕੀਤੇ ਗਏ ਦੋ ਵਿਅਕਤੀਆਂ ‘ਚੋਂ 1 ਫਿਰੋਜ਼ਪੁਰ ਦਾ ਅਤੇ ਇਕ ਅੰਮ੍ਰਿਤਸਰ ਦਾ ਵਸਨੀਕ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਸੱਚ ਸਾਰਿਆਂ ਦੇ ਸਾਹਮਣੇ ਹੋਵੇਗਾ।
ਇਹ ਵੀ ਪੜ੍ਹੋ : ਬਠਿੰਡਾ ਦੇ ਹਸਪਤਾਲ ‘ਚ ਕੋਰੋਨਾ ਮਰੀਜ਼ਾਂ ਦੀ ਲੁੱਟ ਦਾ ਮਾਮਲਾ ਆਇਆ ਸਾਹਮਣੇ, 6300 ਦਾ ਟੀਕਾ ਲਗਾਇਆ ਜਾ ਰਿਹਾ ਹੈ 50,000 ‘ਚ
ਐਸਐਸਪੀ ਖੰਨਾ ਗੁਰਸ਼ਰਨ ਦੀਪ ਸਿੰਘ ਗਰੇਵਾਲ ਨੇ ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਗੱਲ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ ਦੀ ਟੀਮ ਇੰਚਾਰਜ ਵਿਨੋਦ ਕੁਮਾਰ ਦੀ ਅਗਵਾਈ ਹੇਠ ਸਮਰਾਲਾ ਰੋਡ ’ਤੇ ਮੌਜੂਦ ਸੀ। ਇਸ ਸਮੇਂ ਦੌਰਾਨ, ਸੂਚਨਾ ਮਿਲੀ ਸੀ ਕਿ ਕਪੂਰਥਲਾ ਜੇਲ੍ਹ ਵਿਚ ਬੰਦ ਆਦਿਤਿਆ ਕਪੂਰ ਨੇ ਹਰਪ੍ਰੀਤ ਸਿੰਘ ਨਾਲ ਫੋਨ ‘ਤੇ ਸੰਪਰਕ ਕੀਤਾ ਅਤੇ ਬਾਹਰਲੇ ਰਾਜ ਤੋਂ ਹਥਿਆਰ ਮੰਗੇ ਅਤੇ ਫਿਰ ਉਨ੍ਹਾਂ ਨੂੰ ਵੱਖ-ਵੱਖ ਗਾਹਕਾਂ ਨੂੰ ਸਪਲਾਈ ਕਰਵਾ ਦਿੱਤਾ। ਦੱਸਿਆ ਗਿਆ ਕਿ ਹਰਪ੍ਰੀਤ ਖੰਨਾ ਦੇ ਰਾਮਗੜ੍ਹੀਆ ਭਵਨ ਨੇੜੇ ਨੈਸ਼ਨਲ ਹਾਈਵੇਅ ਤੇ ਖੜਾ ਹੈ। CIA ਟੀਮ ਨੇ ਤੁਰੰਤ ਛਾਪਾ ਮਾਰਿਆ ਅਤੇ ਦੋਸ਼ੀ ਹਰਪ੍ਰੀਤ ਨੂੰ ਕਾਬੂ ਕਰ ਲਿਆ। ਉਸਦੇ ਹੱਥ ਵਿੱਚ ਬੈਗ ਵਿੱਚੋਂ 11 ਪਿਸਤੌਲ, 25 ਮੈਗਜ਼ੀਨ ਅਤੇ 3 ਜਿੰਦਾ ਕਾਰਤੂਸ ਬਰਾਮਦ ਹੋਏ। ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਦੋਸ਼ੀ ਹਰਪ੍ਰੀਤ ਦੇ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨਾਲ ਸੰਬੰਧ ਸਨ।