ਸਾਬਕਾ ਮੰਤਰੀਆਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸਾਬਕਾ ਕਾਂਗਰਸ ਸਰਕਾਰ ਦੇ ਵਿਧਾਇਕਾਂ ‘ਤੇ ਵੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪਹਿਲਾਂ ਵਿਜੀਲੈਂਸ ਨੇ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਜ਼ਮੀਨ ਘੁਟਾਲੇ ਸਬੰਧੀ ਕੇਸ ਦਰਜ ਕੀਤਾ ਸੀ, ਹੁਣ ਫਿਰੋਜ਼ਪੁਰ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ।
ਪੰਜਾਬ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਅੱਜ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਵਿੱਚ ਬਣ ਰਹੇ ਫਾਰਮ ਹਾਊਸ ‘ਤੇ ਛਾਪਾ ਮਾਰਿਆ। ਟੀਮ ਨੇ ਛਾਪਾ ਮਾਰ ਕੇ ਪਹਿਲਾਂ ਫਾਰਮ ਹਾਊਸ ਦੀ ਜਗ੍ਹਾ ਦੀ ਮਿਣਤੀ ਕੀਤੀ ਅਤੇ ਫਿਰ ਉਸ ‘ਤੇ ਬਣ ਰਹੀ ਇਮਾਰਤ ਨੂੰ ਨਾਪਿਆ। ਵਿਜੀਲੈਂਸ ਦੀ ਤਕਨੀਕੀ ਟੀਮ ਮੀਟਰ ਲਗਾਉਣ ਤੋਂ ਬਾਅਦ ਖਰਚੇ ਦਾ ਪੂਰਾ ਮੁਲਾਂਕਣ ਕਰ ਰਹੀ ਹੈ।
ਫ਼ਰੀਦਕੋਟ ਤੋਂ ਵਿਧਾਇਕ ਚੰਡੀਗੜ੍ਹ ਨੇੜੇ ਸਿਸਵਾਂ ਦੇ ਨਾਲ ਲੱਗਦੇ ਪਿੰਡ ਮਾਣਕਪੁਰ ਸ਼ਰੀਫ਼ ਵਿੱਚ ਆਪਣਾ ਫਾਰਮ ਹਾਊਸ ਬਣਾ ਰਹੇ ਹਨ। ਇਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੇਤ ਦੇ ਨੇੜੇ ਹੈ। ਕਿਕੀ ਢਿੱਲੋਂ ਇਸ ਫਾਰਮ ਅਤੇ ਹੋਰ ਜਾਇਦਾਦਾਂ ਨੂੰ ਲੈ ਕੇ ਵਿਜੀਲੈਂਸ ਦੇ ਰਡਾਰ ‘ਤੇ ਹਨ। ਵਿਜੀਲੈਂਸ ਨੇ ਅਤੀਤ ਵਿੱਚ ਆਮਦਨ ਦੇ ਸਰੋਤਾਂ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ ਪਤਾ ਲਗਾਉਣ ਲਈ ਨੋਟਿਸ ਵੀ ਜਾਰੀ ਕੀਤੇ ਸਨ।
ਇਹ ਵੀ ਪੜ੍ਹੋ : ਕਾਂਗਰਸੀ ਸਾਬਕਾ MLA ਜਲਾਲਪੁਰ ਵੀ ਵਿਜੀਲੈਂਸ ਦੇ ਨਿਸ਼ਾਨੇ ‘ਤੇ, ਕੇਸ ਦਰਜ, ਲੁੱਕ ਆਊਟ ਨੋਟਿਸ ਜਾਰੀ
ਵਿਜੀਲੈਂਸ ਦਾ ਨੋਟਿਸ ਮਿਲਣ ਤੋਂ ਬਾਅਦ ਕਿੱਕੀ ਢਿੱਲੋਂ ਵਿਜੀਲੈਂਸ ਹੈੱਡਕੁਆਰਟਰ ਗਏ। ਉਥੇ ਜਾ ਕੇ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਜੋ ਵਾਲ ਦਿੱਤੇ ਗਏ ਸਨ ਉਨ੍ਹਾਂ ਦੇ ਜਵਾਬ 30 ਜਨਵਰੀ ਨੂੰ ਦੇ ਕੇ ਆਏ ਸਨ। ਕੁਸ਼ਲਦੀਪ ਸਿੰਘ ਕਿਕੀ ਢਿੱਲੋਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਚੰਡੀਗੜ੍ਹ ਦੇ ਕੋਲ ਫਾਰਮ ਜਵਾਬ ਬਣਾਉਣ ਤੋਂ ਇਲਾਵਾ ਫਿਰੋਜ਼ਪੁਰ ‘ਚ 70 ਏਕੜ ਜ਼ਮੀਨ ਵੀ ਵਿਧਾਇਕ ਬਣਨ ਤੋਂ ਬਾਅਦ ਖਰੀਦੀ ਹੈ।
ਵੀਡੀਓ ਲਈ ਕਲਿੱਕ ਕਰੋ -: