ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਹਾਈਕੋਰਟ ਨੇ ਸਾਬਕਾ ਵਿਧਾਇਕ ਨੂੰ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਕਿੱਕੀ ਢਿੱਲੋਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਕਿੱਕੀ ਢਿੱਲੋਂ ਦੇ ਵਕੀਲ ਨੇ ਕਿਹਾ ਕਿ ਪ੍ਰਾਪਰਟੀ ਮੈਚ ਨਹੀਂ ਹੋ ਰਿਹਾ ਹੈ ਅਤੇ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਇਨ੍ਹਾਂ ਤੱਥਾਂ ਦੇ ਆਧਾਰ ‘ਤੇ ਹਾਈਕੋਰਟ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਕਿੱਕੀ ਢਿੱਲੋਂ ਨੂੰ 16 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਸੀ, ਜਿਸ ਦੀ ਵਿਜੀਲੈਂਸ ਜਾਂਚ ਕਰ ਰਹੀ ਹੈ। ਵਿਜੀਲੈਂਸ ਨੇ ਜਾਂਚ ਦੌਰਾਨ ਪਾਇਆ ਸੀ ਕਿ ਕਿੱਕੀ ਢਿੱਲੋਂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਸੀ, ਜਿਸ ਬਾਰੇ ਵਿਜੀਲੈਂਸ ਨੇ ਪੁੱਛਗਿੱਛ ਵੀ ਕੀਤੀ ਸੀ।
ਦੱਸ ਦੇਈਏ ਕਿ ਸਾਲ 2017 ਤੋਂ ਲੈ ਕੇ 31 ਮਾਰਚ 2022 ਤੱਕ ਕੁਸ਼ਲਦੀਪ ਢਿੱਲੋਂ ਨੇ ਕਾਫੀ ਜਾਇਦਾਦ ਬਣਾਈ ਸੀ। ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਵਿਧਾਇਕ ਕਾਰਜਕਾਲ ਦੌਰਾਨ ਹੋਈ ਆਮਦਨ ਅਤੇ ਖਰਚ ਦੀ ਜਾਂਚ ਕੀਤੀ ਗਈ ਹੈ। ਇਸ ਵਿੱਚ ਕਈ ਖਾਮੀਆਂ ਪਾਈਆਂ ਗਈਆਂ ਹਨ। ਉਨ੍ਹਾਂ ਨੇ ਇਸ ਕਾਰਜਕਾਲ ਦੌਰਾਨ ਆਪਣੀ ਆਮਦਨ ਤੋਂ ਲਗਭਗ 245.19 ਫੀਸਦੀ ਜ਼ਿਆਦਾ ਖਰਚ ਕੀਤਾ। ਦੱਸ ਦੇਈਏ ਕਿ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਫਰੀਦਕੋਟ ਤੋਂ ਸਾਬਕਾ ਵਿਧਾਇਕ ਸਨ।
ਇਹ ਵੀ ਪੜ੍ਹੋ : ਜਲੰਧਰ : ਧੂੰ-ਧੂੰ ਕਰਕੇ ਸੜੀਆਂ ਰੋਡਵੇਜ਼ ਦੀਆਂ ਖੜ੍ਹੀਆਂ ਬੱਸਾਂ, ਹੋਈਆਂ ਸੁਆਹ, ਵੇਖੋ ਤਸਵੀਰਾਂ
ਜ਼ਿਕਰਯੋਗ ਹੈ ਕਿ ਢਿੱਲੋਂ ਦਾ ਪਰਿਵਾਰ ਪਿਛਲੇ 5 ਦਹਾਕਿਆਂ ਤੋਂ ਫਰੀਦਕੋਟ ਦੀ ਰਾਜਨੀਤੀ ਵਿਚ ਸਰਗਰਮ ਹੈ। ਉਨ੍ਹਾਂ ਦੇ ਪਿਤਾ ਜਸਮੰਤ ਸਿੰਘ ਢਿੱਲੋਂ ਤੇ ਮਾਤਾ ਜਗਦੀਸ਼ ਕੌਰ ਢਿੱਲੋਂ ਵੀ ਫਰੀਦਕੋਟ ਵਿਧਾਨ ਸਭਾ ਖੇਤਰ ਦੀ ਅਗਵਾਈ ਕਰ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: