ਇੱਕ ਮਹੀਨਾ ਪਹਿਲਾਂ ਜੰਡਿਆਲਾ ਗੁਰੂ ਦੇ ਨਜ਼ਦੀਕ ਪਿੰਡ ਦੇਵੀਦਾਸ ਪੁਰਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਗੋਲੀ ਲੱਗਣ ਕਾਰਨ ਮੌਤ ਹੋਈ ਸੀ। ਅੱਜ ਨੌਜਵਾਨ ਦੀ ਮ੍ਰਿਤਕ ਦੇਹ ਇੱਕ ਮਹੀਨੇ ਬਾਅਦ ਪਿੰਡ ਦੇਵੀਦਾਸ ਪੁਰਾ ਪਹੁੰਚੀ ਅਤੇ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਸੈਂਕੜੇ ਨਮ ਅੱਖਾਂ ਨੇ ਨੌਜਵਾਨ ਨੂੰ ਅੰਤਿਮ ਵਿਦਾਈ ਦਿੱਤੀ ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਸੰਧੂ ਸਾਲ 2023 ਵਿੱਚ ਸਟਡੀ ਬੇਸ ’ਤੇ ਕੈਨੇਡਾ ਗਿਆ ਸੀ, ਤਾਂ ਜੋ ਉਹ ਉੱਥੇ ਪੜ੍ਹਾਈ ਕਰਕੇ ਆਪਣੇ ਭਵਿੱਖ ਨੂੰ ਸੁਧਾਰ ਸਕੇ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਰਾਹੀਂ ਇਹ ਦਰਦਨਾਕ ਸੂਚਨਾ ਮਿਲੀ ਸੀ ਕਿ ਸਿਮਰਨਜੀਤ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅਬੋਹਰ : ਵੈਲੇਨਟਾਈਨ ਡੇ ‘ਤੇ ਬੁਆਏਫ੍ਰੈਂਡ ਨੇ ਕੁੜੀ ਨੂੰ ਸਰਪ੍ਰਾਈਜ਼ ਦੇ ਬਹਾਨੇ ਦਿੱਤੀ ਮੌ/ਤ, ਹੁਣ ਕਰ ਰਿਹਾ ਪਛਤਾਵਾ
ਮ੍ਰਿਤਕ ਦੇ ਪਿਤਾ ਨੇ ਕੈਨੇਡਾ ਸਰਕਾਰ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸਾਨੂੰ ਇਨਸਾਫ਼ ਦਿੱਤਾ ਜਾਵੇ। ਮ੍ਰਿਤਕ ਦੇ ਪਿਤਾ ਨੇ ਮੰਗ ਕੀਤੀ ਕਿ ਓਹਨਾਂ ਦੇ ਪੁੱਤਰ ਦਾ ਕਤਲ ਕੈਨੇਡਾ ਵਿੱਚ ਹੋਇਆ ਸੀ ਉਨ੍ਹਾਂ ਦੇ ਪੁੱਤਰ ਦੇ ਬਣਦੇ ਪੈਸੇ ਅਤੇ ਜ਼ਰੂਰੀ ਸਮਾਨ ਮੋਬਾਈਲ ਲੈਪਟਾਪ ਸਾਨੂੰ ਦਿੱਤਾ ਜਾਵੇ। ਮ੍ਰਿਤਕ ਦੇ ਪਿਤਾ ਨੇ ਨਮ ਅੱਖਾਂ ਨਾਲ ਇਹ ਵੀ ਦੱਸਿਆ ਕਿ ਓਹਨਾਂ ਨੇ ਆਪਣੀ ਸਾਰੀ ਜ਼ਮੀਨ ਵੇਚਕੇ ਆਪਣੇ ਪੁੱਤਰ ਦੇ ਉੱਜਵਲ ਭਵਿੱਖ ਨੂੰ ਵੇਖਦੇ ਹੋਏ ਬਾਹਰ ਭੇਜਿਆ ਸੀ। ਪਰ ਵਿਦੇਸ਼ ਤੋਂ ਤਾਂ ਸਿਰਫ਼ ਉਹਨਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਪਰਤੀ।
ਵੀਡੀਓ ਲਈ ਕਲਿੱਕ ਕਰੋ -:
























