ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੇ ਪ੍ਰਦਰਸ਼ਨ ਵਿਚਾਲੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕਿਸਾਨ ਆਗੂਆਂ ਵੱਲੋਂ ਦਿੱਲੀ ਕੂਚ ਦਾ ਪਲਾਨ ਟਾਲ ਦਿੱਤਾ ਗਿਆ ਹੈ। ਹੁਣ ਉਹ ਭਲਕੇ ਦਿੱਲੀ ਜਾਣਗੇ।
ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ਤੇ ਤਣਾਅਪੂਰਨ ਹਾਲਾਤ ਦੇ ਬਾਅਦ ਇਹ ਫੈਸਲਾ ਲਿਆ ਹੈ। ਚਢੂਨੀ ਨੇ ਕਿਹਾ ਕਿ ਬਾਰਡ ‘ਤੇ ਬਣੀ ਤਣਾਅਪੂਰਨ ਸਥਿਤੀ ਕਾਰਨ ਜਥੇਬੰਦੀਆਂ ਦੀ ਐਮਰਜੈਂਸੀ ਬੈਠਕ ਬੁਲਾਈ ਗਈ ਜਿਸ ਦੇ ਬਾਅਦ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਵੱਲੋਂ ਦਿੱਲੀ ਕੂਚ ਦਾ ਪ੍ਰੋਗਰਾਮ ਭਲਕੇ ਤੱਕ ਲਈ ਟਾਲ ਦਿੱਤਾ ਗਿਆ ਹੈ। ਬਾਕੀ ਦੀ ਰਣਨੀਤੀ ਬਾਰੇ ਦੱਸ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਹਾਈਕੋਰਟ ‘ਚ ਕਿਸਾਨਾਂ ਦੇ ਮਾਮਲੇ ‘ਤੇ ਹੋਈ ਸੁਣਵਾਈ, ਹਰਿਆਣਾ ਦੇ ਏਜੀ ਦੀ ਅਪੀਲ ਨੂੰ ਅਦਾਲਤ ਨੇ ਕੀਤਾ ਖਾਰਜ
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ‘ਤੇ ਜਿਆਦਤੀ ਕਰਦੀ ਹੈ ਤਾਂ ਸਾਨੂੰ ਵੀ ਸਖਤ ਫੈਸਲਾ ਲੈਣਾ ਪਵੇਗਾ। ਇਸ ਲਈ ਮੇਰੀ ਸਾਰੇ ਆਗੂਆਂ ਨੂੰ ਅਪੀਲ ਹੈ ਕਿ ਉਹ ਅਲਰਟ ‘ਤੇ ਰਹਿਣ। ਇੰਟਰਨੈੱਟ ਬੰਦ ਹੋਣ ਕਾਰਨ ਮੇਰੀ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਟੈਲੀਫੋਨ ਜ਼ਰੀਏ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਇਕੱਠਾ ਕਰਨ। ਪ੍ਰਮੁੱਖ ਕਿਸਾਨ ਆਗੂਆਂ ਦੀ ਮੀਟਿੰਗ ਪਰਸੋਂ ਨੂੰ ਬੁਲਾਈ ਗਈ ਹੈ ਤੇ ਉਸ ਵਿਚ ਹੀ ਅਗਲੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ।