ਬਹੁਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਨਾਮਜ਼ਦ ਪਰਮਰਾਜ ਸਿੰਘ ਉਮਰਾਨੰਗਲ ਨਾਰਕੋ ਟੈਸਟ ਲਈ ਰਾਜ਼ੀ ਹੋ ਗਏ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੇ ਨਾਰਕੋ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਿੰਡ ਕੋਟਕਪੂਰਾ ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ ਹੋਏ ਸਨ। 12 ਅਕਤੂਬਰ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ ਵਿੱਚੋਂ ਮਿਲੇ ਤੇ 14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ ‘ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਇਸੇ ਦਿਨ ਬਹਿਬਲ ਕਲਾਂ ਵਿਚ ਸਿੱਖਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਵਿਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਪਰਮਰਾਜ ਸਿੰਘ ਉਮਰਾਨੰਗਲ ਦੇ ਨਾਰਕੋ ਟੈਸਟ ਲਈ ਰਾਜ਼ੀ ਹੋਣ ਤੋਂ ਬਾਅਦ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਹੁਣ ਸੱਚ ਸਾਹਮਣੇ ਆ ਜਾਵੇਗਾ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਦੇ ਵਿਵਾਦਿਤ ਬਿਆਨ ਦਾ ਮੁੱਦਾ ਮੁੜ ਭੱਖਿਆ- ਮੁਆਫੀਨਾਮੇ ‘ਚ ਮੁਆਫੀ ਦਾ ਜ਼ਿਕਰ ਨਹੀਂ, ਅਕਾਲੀ ਦਲ ਨੇ SC ਕਮਿਸ਼ਨ ‘ਤੇ ਲਾਏ ਵੱਡੇ ਦੋਸ਼
ਬੀਤੇ ਦਿਨੀਂ ਇਸੇ ਮਾਮਲੇ ਨੂੰ ਲੈ ਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ SIT ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। SIT ਵੱਲੋਂ ਉੱਘੇ ਪੰਥ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਸਣੇ 12 ਹੋਰ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ। SIT ਵੱਲੋਂ ਇਨ੍ਹਾਂ ਨੂੰ 2 ਜੁਲਾਈ ਨੂੰ ਫ਼ਰੀਦਕੋਟ ਵਿਖੇ SIT ਦੇ ਕੰਪਲੈਕਸ ਵਿਖੇ ਸਵੇਰੇ 10:00 ਵਜੇ ਬੁਲਾਇਆ ਗਿਆ ਸੀ।
ਇਹ ਵੀ ਪੜ੍ਹੋ : ਬਿਜਲੀ ਸੰਕਟ ਦੌਰਾਨ ਇੰਡਸਟਰੀਆਂ ਲਈ ਨਵੇਂ ਹੁਕਮ- 10 ਜੁਲਾਈ ਤੱਕ ਬੰਦ ਰਹਿਣਗੇ ਵੱਡੇ ਉਦਯੋਗ