ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਅੱਜ ਕੁਲਦੀਪ ਸਿੰਘ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਤਸਤਕ ਹੋਏ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਦੀ ਕਿਰਪਾ ਨਾਲ ਮੈਂ MLA ਬਣਿਆ ਤੇ ਸਾਢੇ ਤਿੰਨ ਸਾਲ ਲੋਕਾਂ ਦੀ ਸੇਵਾ ਕੀਤੀ ਹੈ। ਅੱਜ ਅਸੀਂ ਇਥੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਤੇ ਅਸ਼ੀਰਵਾਦ ਲੈਣ ਆਏ ਹਾਂ।
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੈਂ ਅਮਰੀਕਾ ਛੱਡ ਕੇ ਸਿਰਫ ਤੇ ਸਿਰਫ ਪੰਜਾਬ ਦੇ ਲਈ ਆਇਆ ਸੀ। ਮੇਰਾ ਮਕਸਦ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਤੇ ਉਸਦੇ ਲਈ ਮੈਂ ਆਪਣੀ ਜੱਦੋ-ਜਹਿਦ ਜਾਰੀ ਰੱਖਾਂਗਾ। ਇਸੇ ਲਈ ਮੈਂ ਗੁਰੂ ਮਹਾਰਾਜ ਜੀ ਤੋਂ ਆਸ਼ੀਰਵਾਦ ਲੈਣ ਆਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਨਵੇਂ ਚੁਣੇ ਹੋਏ ਲੋਕਾਂ ਨੂੰ ਮੌਕਾ ਦੇਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: