ਬਠਿੰਡਾ ਪਿੰਡ ਲਹਿਰਾ ਮੁਹੱਬਤ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਗੰਨੇ ਦੀ ਚੋਰੀ ਦੇ ਸ਼ੱਕ ‘ਚ ਮਜ਼ਦੂਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ। ਖੇਤ ਮਾਲਕ ਪਿਓ-ਪੁੱਤ ਨੇ ਖੇਤਾਂ ‘ਚ ਮਜ਼ਦੂਰ ਦੀ ਕੁੱਟਮਾਰ ਕੀਤੀ । ਮਜ਼ਦੂਰ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਗੋਰਾ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਪਿਓ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਪੁੱਤ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ : ਬਰਨਾਲਾ ਪੁਲਿਸ ਦੀ ਕਿਸਾਨਾਂ ਨਾਲ ਹੋਈ ਝੜ/ਪ, ਕਈ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਜਾਣਕਾਰੀ ਮੁਤਾਬਕ ਗੋਰਾ ਸਿੰਘ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ।ਨੌਜਵਾਨ ਦੀ ਗੰਨਾ ਪੁੱਟਣ ਦੇ ਸ਼ੱਕ ਵਿਚ ਕੀਤੀ ਗਈ ਹੱਤਿਆ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























