Lady constable commits : ਮੰਗਲਵਾਰ ਨੂੰ ਲੁਧਿਆਣਾ ਵਿਖੇ ਪੁਲਿਸ ਦੀ ਲੇਡੀ ਕਾਂਸਟੇਬਲ ਨੇ ਜ਼ਹਿਰ ਖਾ ਕੇ ਆਤਮਹੱਤਿਆ ਕਰ ਲਈ। ਘਰੇਲੂ ਵਿਵਾਦ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਸ ਦਾ ਆਪਣੇ ਪਤੀ ਨਾਲ ਵਿਵਾਦ ਚੱਲ ਰਿਹਾ ਸੀ ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਸੂਚਨਾ ਤੋਂ ਬਾਅਦ ਵਿਭਾਗ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾਇਆ ਤੇ ਮਾਮਲੇ ਦੀ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ 29 ਸਾਲਾ ਕਮਲਜੀਤ ਕੌਰ ਦੇ ਤੌਰ ‘ਤੇ ਹੋਈ ਹੈ। ਲੁਧਿਆਣਾ ਜਿਲ੍ਹੇ ਦੇ ਪਿੰਡ ਖਟੜਾ ਚੌਹਰਾਨ ਦੀ ਇਹ ਔਰਤ ਵਿਆਹੁਤਾ ਸੀ ਅਤੇ ਦੋ ਬੱਚੇ ਵੀ ਸਨ। ਉਹ ਲੁਧਿਆਣਾ ਵਿਚ ਟ੍ਰੈਫਿਕ ਪੁਲਿਸ ਦੇ ਅਹੁਦੇ ‘ਤੇ ਕੰਮ ਕਰ ਰਹੀ ਸੀ ਅਤੇ ਡੇਹਲੋਂ ਸਥਿਤ ਸਰਕਾਰੀ ਕੁਆਰਟਰ ਵਿਚ ਪਤੀ ਤੋਂ ਵੱਖ ਦੋ ਬੱਚਿਆਂ ਨਾਲ ਰਹਿੰਦੀ ਸੀ। ਮੰਗਲਵਾਰ ਨੂੰ ਉਸ ਨੇ ਜ਼ਹਿਰ ਦੀਆਂ ਗੋਲੀਆਂ ਖਾ ਲਈਆਂ।
ਜਾਣਕਾਰੀ ਅਨੁਸਾਰ ਕਮਲਜੀਤ ਦਾ ਵਿਆਹ 2013 ਵਿਚ ਰਘੁਵੀਰ ਸਿੰਘ ਨਾਂ ਤੇ ਨੌਜਵਾਨ ਨਾਲ ਹੋਇਆ ਸੀ। ਉਸ ਦੇ ਕੁਝ ਸਮੇਂ ਬਾਅਦ ਹੀ ਘਰੇਲੂ ਵਿਵਾਦ ਸ਼ੁਰੂ ਹੋ ਗਿਆ ਜਿਸ ਕਾਰਨ ਉਸ ਦਾ 7ਸਾਲਾ ਬੇਟਾ ਕਮਲਜੀਤ ਦੇ ਮਾਤਾ-ਪਿਤਾ ਅਤੇ 5 ਸਾਲਾ ਬੇਟੀ ਇਕ ਕੇਅਰਟੇਕਰ ਦੋ ਕੋਲ ਰਹਿੰਦੀ ਸੀ। ਸੋਮਵਾਰ ਦੀ ਸ਼ਾਮ ਉਸ ਨੇ ਆਪਣਏ ਕੁਆਰਟਰ ਵਿਚ ਸ਼ੱਕੀ ਹਾਲਾਤਾਂ ਵਿਚ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਾਣਕਾਰੀ ਅਨੁਸਾਰ ਜਦੋਂ ਮਹਿਲਾ ਦੀ ਹਾਲਤ ਵਿਗੜਨ ਲੱਗੀ ਤਾਂ ਉਸ ਨੇ ਤੁਰੰਤ ਆਪਣੀ ਬੇਟੀ ਦੀ ਕੇਅਰਟੇਕਰ ਨੂੰ ਫੋਨ ਵੀ ਕੀਤਾ ਜਿਸ ਤੋਂ ਬਾਅਦ ਹੋਰ ਪੁਲਿਸ ਮੁਲਾਜ਼ਮਾਂ ਦੀ ਸਹਾਇਤਾ ਨਾਲ ਉਸ ਨੂੰ ਇਲਾਜ ਲਈ ਡੀ. ਐੱਮ. ਸੀ. ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਦੇਰ ਰਾਤ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਕਮਲਜੀਤ ਦੇ ਪਿਤਾ ਸਿਕੰਦਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਹੈ ਕਿ ਉਸ ਦੀ ਬੇਟੀ ਦੇ ਘਰੇਲੂ ਵਿਵਾਦ ਚੱਲ ਰਿਹਾ ਸੀ ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦੀ ਸੀ। ਸੂਚਨਾ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਨਾਲ ਹੀ ਪੁਲਿਸ ਮੁਤਾਬਕ ਕਮਲਜੀਤ ਕੌਰ ਨੇ ਇਹ ਕਦਮ ਘਰੇਲੂ ਵਿਵਾਦ ਦੇ ਚੱਲਦਿਆਂ ਇਹ ਕਦਮ ਚੁੱਕਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਜਾਂਚ ਦੇ ਆਧਾਰ ‘ਤੇ ਹੀ ਕਾਰਵਾਈ ਕੀਤੀ ਜਾਵੇਗੀ।