ਨਵੀਂ ਦਿੱਲੀ : ਕਿਸਾਨ ਅੰਦੋਲਨ ਦੌਰਾਨ ਗਣਤੰਤਰ ਦਿਵਸ ‘ਤੇ ਟਰੈਕਟਰ ਰੈਲੀ ਦੌਰਾਨ ਪੁਲਿਸ ਮੁਲਾਜ਼ਮਾਂ’ ਤੇ ਹੋਏ ਕਥਿਤ ਹਮਲੇ ਨਾਲ ਜੁੜੇ ਇੱਕ ਕੇਸ ਵਿੱਚ ਮੰਗਲਵਾਰ ਨੂੰ ਇੱਕ ਅਦਾਲਤ ਨੇ ਲੱਖਾ ਸਿਧਾਣਾ ਨੂੰ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਹੈ।
ਐਡੀਸ਼ਨਲ ਸੈਸ਼ਨ ਜੱਜ ਸ਼ਿਵਾਜੀ ਆਨੰਦ ਨੇ ਉਸ ਨੂੰ 19 ਜੁਲਾਈ ਤੱਕ ਕਿਸੇ ਜ਼ਬਰਦਸਤੀ ਕਾਰਵਾਈ ਤੋਂ ਸੁਰੱਖਿਆ ਦਿੱਤੀ ਅਤੇ ਉਸ ਨੂੰ ਜਾਂਚ ਵਿਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ। ਉਲ ‘ਤੇ ਬੈਰੀਕੋਡ ਤੋੜਨ ਅਤੇ ਸੜਕ ਜਾਮ ਕਰਨ ਦ ਦੋਸ਼ ਸਨ। ਦੱਸਣਯੋਗ ਹੈ ਕਿ ਤਿੰਨ ਦਿਨ ਪਹਿਲਾਂ ਗਣਤੰਤਰ ਦਿਵਸ ਦੀ ਹਿੰਸਾ ਨਾਲ ਜੁੜੇ ਇੱਕ ਹੋਰ ਕੇਸ ਵਿੱਚ ਅਦਾਲਤ ਨੇ ਉਸਨੂੰ 3 ਜੁਲਾਈ ਤੱਕ ਗ੍ਰਿਫਤਾਰੀ ਤੋਂ ਰਾਹਤ ਮਿਲੀ ਸੀ।
ਦੱਸਣਯੋਗ ਹੈ ਕਿ ਦਿੱਲੀ ਪੁਲਿਸ ਨੇ ਇਸ ਤੋਂ ਪਹਿਲਾਂ ਸਿਧਾਣਾ ਦੀ ਜਾਣਕਾਰ ਦੇਣ ਵਾਲੇ ਨੂੰ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਗ੍ਰਿਫਤਾਰੀ ਦੇ ਡਰੋਂ ਉਸਨੇ ਦੋਵਾਂ ਮਾਮਲਿਆਂ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕਰਦਿਆਂ ਦਿੱਲੀ ਦੀ ਰੋਹਿਨੀ ਅਦਾਲਤ ਵਿੱਚ ਪੇਸ਼ ਹੋਇਆ ਸੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੀ ਕਾਨੂੰਨੀ ਟੀਮ ਮਾਮਲੇ ਦੀ ਪੈਰਵੀ ਕਰ ਰਹੀ ਹੈ।
ਇਹ ਵੀ ਪੜ੍ਹੋ : ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ ‘ਚ ਹੋਈ ਮੌਤ
ਜ਼ਿਕਰਯੋਗ ਹੈ ਕਿ ਇਸ ਸਾਲ 26 ਜਨਵਰੀ ਨੂੰ ਸਿੰਘੂ ਸਰਹੱਦ ਤੋਂ ਪ੍ਰਦਰਸ਼ਨਕਾਰੀ ਜੀਟੀ ਕਰਨਾਲ ਰੋਡ ਪਹੁੰਚੇ, ਜਿਥੇ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਹਿੰਸਾ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਦਖਲ ਦੇ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪਾਣੀ ਦੀ ਤੋਪਾਂ ਦੀ ਵਰਤੋਂ ਕੀਤੀ ਗਈ ਅੱਥਰੂ ਗੋਲੇ ਚਲਾਏ।