ਲਖੀਮਰਪੁਰ ਖੀਰੀ ਹਿੰਸਾ ਮਾਮਲੇ ਵਿੱਚ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗੀ। ਦੱਸਣਯੋਗ ਹੈ ਕਿ 3 ਅਕਤੂਬਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ ਸੀ।
ਚੀਫ਼ ਜਸਟਿਸ ਐਨਵੀ ਰਮਨਾ ਅਤੇ ਜਸਟਿਸ ਸੂਰਿਆ ਕਾਂਤ ਅਤੇ ਹਿਮਾ ਕੋਹਲੀ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ, ਜਿਸ ਵਿੱਚ ਸੁਪਰੀਮ ਕੋਰਟ ਨੇ 26 ਅਕਤੂਬਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਸਨ।
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਫੌਜਦਾਰੀ ਜਾਬਤਾ (ਸੀਆਰਪੀਸੀ) ਦੀ ਧਾਰਾ 164 ਦੇ ਤਹਿਤ ਨਿਆਂਇਕ ਮੈਜਿਸਟਰੇਟ ਦੇ ਸਾਹਮਣੇ ਹੋਰ ਗਵਾਹਾਂ ਦੇ ਬਿਆਨ ਦਰਜ ਕਰਨ ਅਤੇ ਮਾਹਰਾਂ ਦੁਆਰਾ ਡਿਜੀਟਲ ਸਬੂਤਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਸੀ।
ਬੈਂਚ ਨੇ ਸੂਬਾ ਸਰਕਾਰ ਤੋਂ ਇੱਕ ਪੱਤਰਕਾਰ ਸ਼ਿਆਮ ਸੁੰਦਰ ਦੀ ਭੀੜ ਵੱਲੋਂ ਕਥਿਤ ਤੌਰ ‘ਤੇ ਕੁੱਟਮਾਰ ਦੇ ਮਾਮਲੇ ‘ਤੇ ਸਥਿਤੀ ਦੀ ਰਿਪੋਰਟ ਮੰਗੀ ਸੀ, ਜਦੋਂ ਇੱਕ ਗੱਡੀ ਨੇ ਚਾਰ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕੁਚਲ ਦਿੱਤਾ ਸੀ।
ਸਿਖਰਲੀ ਅਦਾਲਤ ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਕਰ ਰਹੀ ਹੈ ਜਦੋਂ ਦੋ ਵਕੀਲਾਂ ਨੇ ਸੀਜੇਆਈ ਨੂੰ ਇਸ ਘਟਨਾ ਦੀ ਉੱਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕਰਨ ਲਈ ਪੱਤਰ ਲਿਖਿਆ ਸੀ, ਜਿਸ ਵਿੱਚ ਸੀਬੀਆਈ ਵੀ ਸ਼ਾਮਲ ਸੀ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਰਾਜ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ 26 ਅਕਤੂਬਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਸੀਆਰਪੀਸੀ ਦੀ ਧਾਰਾ 164 ਤਹਿਤ 68 ਗਵਾਹਾਂ ਵਿੱਚੋਂ 30 ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ ਅਤੇ ਕੁਝ ਹੋਰ ਗਵਾਹੀਆਂ ਦਰਜ ਕੀਤੀਆਂ ਜਾਣਗੀਆਂ।
ਸੂਬੇ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਇਨ੍ਹਾਂ 30 ਗਵਾਹਾਂ ਵਿੱਚੋਂ 23 ਨੇ ਚਸ਼ਮਦੀਦ ਗਵਾਹ ਹੋਣ ਦਾ ਦਾਅਵਾ ਕੀਤਾ ਹੈ। ਬਹੁਤ ਸਾਰੇ ਗਵਾਹ ਰਿਕਵਰੀ ਦੇ ਰਸਮੀ ਗਵਾਹ ਹਨ। ਹੁਣ ਤੱਕ 16 ਮੁਲਜ਼ਮਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਬਹਿਬਲ ਗੋਲੀਕਾਂਡ ‘ਚ ਸਸਪੈਂਡ SP ਦੀ ਬਹਾਲੀ ‘ਤੇ ਬਵਾਲ, ਰੰਧਾਵਾ ਬੋਲੇ- ‘ਇਹ ਤਾਂ ਕੈਪਟਨ ਨੇ ਦਿੱਤੇ ਸੀ ਹੁਕਮ’
ਪੁਲਿਸ ਹੁਣ ਤੱਕ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਕਿਸਾਨਾਂ ਦਾ ਦੋਸ਼ ਹੈ ਕਿ ਆਸ਼ੀਸ਼ ਮਿਸ਼ਰਾ ਨੇ ਆਪਣੀ ਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾਈ ਸੀ, ਜਦਕ ਮੰਤਰੀ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਸੀ। ਪਰ ਪੁੱਛ-ਗਿੱਛ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ।