ਰਾਸ਼ਟਰੀ ਜਨਤਾ ਦਲ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦਾ ਕਿਡਨੀ ਟਰਾਂਸਪਲਾਂਟ ਸਫ਼ਲਤਾਪੂਰਵਕ ਪੂਰਾ ਹੋ ਗਿਆ ਹੈ। ਲਾਲੂ ਯਾਦਵ ਦਾ ਸਿੰਗਾਪੁਰ ਦੇ ਮਾਊਂਟ ਐਲਿਜ਼ਾਬੇਥ ਹਸਪਤਾਲ ‘ਚ ਆਪਰੇਸ਼ਨ ਕੀਤਾ ਗਿਆ ਸੀ। RJD ਸੁਪਰੀਮੋ ਦਾ ਪੂਰਾ ਪਰਿਵਾਰ ਅਪਰੇਸ਼ਨ ਥੀਏਟਰ ਦੇ ਬਾਹਰ ਅਪਰੇਸ਼ਨ ਦੀ ਸਫ਼ਲਤਾ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰ ਰਿਹਾ ਸੀ। ਬੇਟੇ ਤੇਜਸਵੀ ਯਾਦਵ ਨੇ ਟਵੀਟ ਕਰਕੇ ਆਪਰੇਸ਼ਨ ਦੀ ਸਫਲਤਾ ਦੀ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਲਾਲੂ ਯਾਦਵ ਦੀ ਵੱਡੀ ਬੇਟੀ ਮੀਸਾ ਭਾਰਤੀ ਨੇ ਛੋਟੀ ਭੈਣ ਰੋਹਿਣੀ ਆਚਾਰਿਆ ਦੀ ਸਫਲ ਸਰਜਰੀ ਦੀ ਜਾਣਕਾਰੀ ਦਿੱਤੀ ਸੀ। ਮੀਸਾ ਭਾਰਤੀ ਨੇ ਟਵੀਟ ਕਰਕੇ ਦੱਸਿਆ ਸੀ ਕਿ ਛੋਟੀ ਭੈਣ ਰੋਹਿਣੀ ਦਾ ਡੋਨਰ ਆਪ੍ਰੇਸ਼ਨ ਸਫਲਤਾਪੂਰਵਕ ਹੋ ਗਿਆ ਹੈ। ਉਹ ਪੂਰੀ ਤਰ੍ਹਾਂ ਤੰਦਰੁਸਤ ਹੈ ਅਤੇ ਹੁਣ ICU ਵਿੱਚ ਹਨ ਅਤੇ ਪਿਤਾ ਦਾ ਆਪ੍ਰੇਸ਼ਨ ਚੱਲ ਰਿਹਾ ਹੈ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਲਾਲੂ ਯਾਦਵ ਦੀ ਪਤਨੀ ਰਾਬੜੀ ਦੇਵੀ, ਬੇਟੀ ਮੀਸਾ ਭਾਰਤੀ, ਪੁੱਤਰ ਤੇਜਸਵੀ ਯਾਦਵ ਅਤੇ ਹੋਰ ਪਰਿਵਾਰਕ ਮੈਂਬਰ ਆਪਰੇਸ਼ਨ ਥੀਏਟਰ ਦੇ ਬਾਹਰ ਮੌਜੂਦ ਸਨ। ਹਰ ਕੋਈ ਅਪਰੇਸ਼ਨ ਦੇ ਸਫ਼ਲ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਸਕੂਲ ਅਧਿਆਪਕ ਨੇ ਬੇਰਹਿਮੀ ਦੀਆਂ ਹੱਦਾਂ ਕੀਤੀਆਂ ਪਾਰ,10ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਜਬਰ ਜਨਾਹ
ਦੱਸ ਦੇਈਏ ਕਿ ਉਨ੍ਹਾਂ ਨੂੰ ਐਤਵਾਰ ਦੇਰ ਰਾਤ ਟ੍ਰਾਂਸਪਲਾਂਟ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਰੋਹਿਣੀ ਨੇ ਇਸ ਦੀ ਤਸਵੀਰ ਵੀ ਸ਼ੇਅਰ ਕੀਤੀ ਸੀ। ਲਾਲੂ ਯਾਦਵ ਨੂੰ ਪਹਿਲਾਂ ਹੀ ਹਸਪਤਾਲ ਭੇਜ ਦਿੱਤਾ ਗਿਆ ਸੀ। ਰੋਹਿਣੀ ਦੀ ਕਿਡਨੀ ਫਿਲਹਾਲ 90 ਤੋਂ 95 ਫੀਸਦੀ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਲਾਲੂ ਪ੍ਰਸਾਦ ਦੇ ਦੋਵੇਂ ਗੁਰਦੇ ਸਿਰਫ 28 ਫੀਸਦੀ ਕੰਮ ਕਰ ਰਹੇ ਹਨ। ਟਰਾਂਸਪਲਾਂਟ ਤੋਂ ਬਾਅਦ ਉਹ ਲਗਭਗ 70 ਫੀਸਦੀ ਕੰਮ ਕਰਨਾ ਸ਼ੁਰੂ ਕਰ ਦੇਣਗੇ।
ਵੀਡੀਓ ਲਈ ਕਲਿੱਕ ਕਰੋ -: