ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਇੱਕ ਵਾਰ ਫਿਰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਸੋਮਵਾਰ ਸਵੇਰੇ ਢਿੱਗਾਂ ਡਿੱਗਣ ਕਾਰਨ ਰਾਸ਼ਟਰੀ ਰਾਜਮਾਰਗ 5 ‘ਤੇ ਭਾਰੀ ਜਾਮ ਲੱਗ ਗਿਆ ਹੈ। ਇੱਥੇ ਸਵੇਰੇ ਅਚਾਨਕ ਹੀ ਪਹਾੜ ਤੋਂ ਭਾਰੀ ਮਲਬਾ ਡਿੱਗਣਾ ਸ਼ੁਰੂ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪਈ।
ਇਸ ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਕੁੱਝ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਦਿਖਾਈ ਦੇ ਰਿਹਾ ਹੈ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਜ਼ਮੀਨ ਖਿਸਕਣ ਤੋਂ ਬਾਅਦ ਆਵਾਜਾਈ ਪ੍ਰਭਾਵਿਤ ਹੋਈ ਹੈ। ਹਾਈਵੇਅ ਅਥਾਰਟੀ ਦੀ ਮਸ਼ੀਨਰੀ ਸੜਕ ਨੂੰ ਬਹਾਲ ਕਰਨ ਵਿੱਚ ਰੁੱਝੀ ਹੋਈ ਹੈ। ਕਿੰਨੌਰ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਇਸ ਤੋਂ ਪਹਿਲਾਂ ਬਤਸੇਰੀ ਅਤੇ ਨਿਗੁਲਸਰੀ ਵਿੱਚ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਸੀ।
ਇਹ ਵੀ ਪੜ੍ਹੋ : ਇੰਗਲੈਂਡ ਲੜੀ ਦੌਰਾਨ ਟੀਮ ਇੰਡੀਆ ਨੂੰ ਵੱਡਾ ਝੱਟਕਾ, ਕੋਚ ਰਵੀ ਸ਼ਾਸਤਰੀ ਨੂੰ ਹੋਇਆ ਕੋਰੋਨਾ
ਤੁਹਾਨੂੰ ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਕਿਨੌਰ ਦੇ ਕੋਲ ਇੱਕ ਵੱਡਾ ਹਾਦਸਾ ਵਾਪਰਿਆ ਸੀ, ਉਦੋਂ ਵੀ ਪਹਾੜ ਤੋਂ ਮਲਬਾ ਡਿੱਗ ਗਿਆ ਸੀ ਅਤੇ ਦਰਜਨਾਂ ਲੋਕ ਮਲਬੇ ਹੇਠਾਂ ਦੱਬੇ ਗਏ ਸਨ। ਅਗਸਤ ਦੇ ਸ਼ੁਰੂਆਤੀ ਹਫਤੇ ਵਿੱਚ ਜ਼ਮੀਨ ਖਿਸਕਣ ਵਿੱਚ 25 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ।
ਇਹ ਵੀ ਦੇਖੋ : ਅਣਖ ਨੂੰ ਪਿੱਛੇ ਰੱਖ ਇਹ ਸਿੱਖ ਨੌਜਵਾਨ ਪਰਿਵਾਰ ਪਾਲਣ ਲਈ ਸੜਕਾਂ ‘ਤੇ ਵੇਚ ਰਿਹਾ ਕੁਲਫੀ, ਵਿਦੇਸ਼ ਜਾਣ….