Large number of corona : ਸੂਬੇ ਵਿਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਵੱਖ-ਵੱਖ ਜ਼ਿਲਿਆਂ ਤੋਂ ਇਸ ਦੇ ਨਵੇਂ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅੱਜ ਸੂਬੇ ਦੇ ਦੋ ਜ਼ਿਲਿਆਂ ਜਲੰਧਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਇਸ ਦੇ ਵੱਡੀ ਗਿਣਤੀ ਵਿਚ ਮਾਮਲੇ ਮਿਲੇ ਹਨ, ਜਿਥੇ ਜਲੰਧਰ ਵਿਚ 43 ਤੇ ਸ੍ਰੀ ਮੁਕਤਸਰ ਸਾਹਿਬ ਵਿਚ 33 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਦੱਸਣਯੋਗ ਹੈ ਕਿ ਜਲੰਧਰ ਜ਼ਿਲੇ ਵਿਚ ਇਕੱਠੇ 43 ਮਾਮਲੇ ਸਾਹਮਣੇ ਆਉਣ ਨਾਲ ਹੁਣ ਇਥੇ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 648 ਹੋ ਗਈ ਹੈ, ਜਦਕਿ 18 ਲੋਕ ਇਸ ਮਹਾਮਾਰੀ ਨਾਲ ਜਾਨ ਆਪਣੀ ਜਾਨ ਗੁਆ ਚੁੱਕੇ ਹਨ।
ਹਾਲਾਂਕਿ ਜ਼ਿਲੇ ਵਿਚ 324 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ ਜਿਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ ਪਰ ਅਜੇ ਵੀ ਇਸ ਦੇ ਐਕਟਿਵ ਮਾਮਲੇ 272 ਹਨ, ਜੋ ਅਜੇ ਜ਼ੇਰੇ ਇਲਾਜ ਹਨ। ਕੋਰੋਨਾ ਵਾਇਰਸ ਦੇ ਜ਼ਿਲੇ ਵਿਚ ਵਧਦੇ ਮਾਮਲੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ, ਉਥੇ ਹੀ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾ ਇਸ ਦੇ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਮਾਮਲਿਆਂ ਨਾਲ ਲੋਕਾਂ ਵਿਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਉਧਰ ਸ੍ਰੀ ਮੁਕਤਸਰ ਸਾਹਿਬ ਵਿਚ ਵੀ ਕੋਰੋਨਾ ਦੇ ਇਕੱਠੇ 33 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 117 ਹੋ ਗਈ ਹੈ। ਹੁਣ ਤੱਕ ਜ਼ਿਲੇ ਤੋਂ 72 ਲੋਕ ਇਸ ਬੀਮਾਰੀ ਤੋਂ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਇਸ ਦੇ ਕੁਲ ਐਕਟਿਵ ਮਾਮਲਿਆਂ ਦੀ ਗਿਣਤੀ 45 ਹੈ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜ਼ਿਲੇ ਵਿਚ ਇੰਨੀ ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਉਣ ’ਤੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।