ਲੁਧਿਆਣਾ ਵਿਚ 19 ਜੂਨ ਨੂੰ ਉਪ ਚੋਣਾਂ ਹਨ। ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਅਜੇ ਤੱਕ ਪ੍ਰਮੁੱਖ ਪਾਰਟੀਆਂ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਪ ਦੇ ਉਮੀਦਵਾਰ ਨਾਮਜ਼ਗੀ ਭਰ ਚੁੱਕੇ ਹਨ। ਅੱਜ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਕਾਗਜ਼ ਭਰਨਗੇ।
ਗੁਪਤਾ ਲਗਭਗ 10.30 ਵਜੇ ਡਿਪਟੀ ਕਮਿਸ਼ਨਰ ਦਫਤਰ ਭਾਜਪਾ ਹਾਈਕਮਾਨ ਨਾਲ ਕਾਗਜ਼ ਭਰਨ ਆਉਣਗੇ। ਗੁਪਤਾ ਨੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਚੋਣ ਪ੍ਰਚਾਰ ਨੂੰ ਬਲ ਦੇਣ ਲਈ ਭਾਜਪਾ ਦੇ ਕੁਝ ਦਿੱਗਜ਼ ਨੇਤਾ ਨੂੰ ਵੀ ਚੁਣਿਆ ਗਿਆ ਹੈ। ਇਨ੍ਹਾਂ ਸਟਾਰ ਪ੍ਰਚਾਰਕਰਾਂ ਵਿਚ ਸਭ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਾਮਲ ਹਨ।
ਇਹ ਵੀ ਪੜ੍ਹੋ : 11 ਸਾਲਾਂ ਬਾਅਦ IPL ਦੇ ਫਾਈਨਲ ‘ਚ ਪਹੁੰਚੀ ਪੰਜਾਬ ਕਿੰਗਸ, ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
ਇਸੇ ਤਰ੍ਹਾਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਵਿਧਾਇਕ ਮਨਜਿੰਦਰ ਸਿਰਸਾ ਤੇ ਪਾਰਟੀ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ ਹਨ। ਗੁਪਤਾ ਨੇ ਚੋਣ ਪ੍ਰਚਾਰ ਟਿਕਟ ਐਲਾਨੇ ਜਾਣ ਦੇ ਬਾਅਦ ਤੋਂ ਸ਼ੁਰੂ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
























