ਪੰਜਾਬ ਸਣੇ 5 ਸੂਬਿਆਂ ਵਿਚ ਅਗਲੇ ਮਹੀਨੇ ਵੋਟਾਂ ਪੈਣੀਆਂ ਹਨ ਤੇ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ। ਇਸੇ ਦਰਮਿਆਨ ਖਬਰ ਹੈ ਕਿ ਮਰਹੂਮ ਚੀਫ਼ ਆਫ਼ ਡਿਫੈਂਸ ਸਟਾਫ਼ ਬਿਪਿਨ ਰਾਵਤ ਦੇ ਭਰਾ ਰਿਟਾਇਰਡ ਕਰਨਲ ਵਿਜੇ ਰਾਵਤ ਬੁੱਧਵਾਰ ਨੂੰ ਉੱਤਰਾਖੰਡ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਤੇ ਇਹ ਦੱਸਿਆ ਜਾ ਰਿਹਾ ਹੈ ਕਿ ਉਹ ਉਤਰਾਖੰਡ ਤੋਂ ਚੋਣ ਲੜ ਸਕਦੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ, ਵਿਜੇ ਰਾਵਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਝਦਾਰ ਅਤੇ ਭਵਿੱਖਵਾਦੀ ਦ੍ਰਿਸ਼ਟੀਕੋਣ ਦੀ ਪ੍ਰਸ਼ੰਸਾ ਕੀਤੀ।
ਵਿਜੇ ਰਾਵਤ ਨੇ ਕਿਹਾ ਕਿ ਮੈਂ ਸ਼ੁਕਰਗੁਜ਼ਾਰ ਹਾਂ ਕਿ ਮੈਨੂੰ ਭਾਜਪਾ ‘ਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਮੇਰੇ ਪਿਤਾ ਰਿਟਾਇਰ ਹੋਣ ਤੋਂ ਬਾਅਦ ਭਾਜਪਾ ਨਾਲ ਸਨ ਅਤੇ ਹੁਣ ਮੈਨੂੰ ਮੌਕਾ ਮਿਲਿਆ ਹੈ। ਪਾਰਟੀ ‘ਚ ਰਸਮੀ ਤੌਰ ਉਤੇ ਸ਼ਾਮਲ ਹੋਣ ਤੋਂ ਪਹਿਲਾਂ ਵਿਜੇ ਰਾਵਤ ਨੇ ਉਤਰਾਖੰਡ ‘ਚ ਭਾਜਪਾ ਅਤੇ ਇਸ ਦੇ ਨੇਤਾਵਾਂ ਦੀ ਤਾਰੀਫ ਕੀਤੀ । ਵਿਜੇ ਰਾਵਤ ਨੇ ਕਿਹਾ ਮੈਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਰਾਜ ਲਈ ਦ੍ਰਿਸ਼ਟੀਕੋਣ ਪਸੰਦ ਹੈ। ਇਹੀ ਦ੍ਰਿਸ਼ਟੀਕੋਣ ਮੇਰੇ ਭਰਾ ਦੇ ਮਨ ਵਿਚ ਸੀ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਗੌਰਤਲਬ ਹੈ ਕਿ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਣੇ 12 ਹੋਰਨਾਂ ਦੀ ਮੌਤ ਹੋ ਗਈ ਸੀ ਜਦੋਂ ਉਨ੍ਹਾਂ ਦਾ ਹੈਲੀਕਾਪਟਰ 8 ਦਸੰਬਰ ਨੂੰ ਤਾਮਿਲਨਾਡੂ ਦੇ ਕੂਨੂਰ ਨੇੜੇ ਹਾਦਸਾਗ੍ਰਸਤ ਹੋ ਗਿਆ ਸੀ। ਇਕੱਲੇ ਬਚੇ ਹਵਾਈ ਸੈਨਾ ਦੇ ਗਰੁੱਪ ਕੈਪਟਨ ਵਰੁਣ ਸਿੰਘ ਨੇ ਵੀ 15 ਦਸੰਬਰ ਨੂੰ ਦਮ ਤੋੜ ਦਿੱਤਾ ਸੀ।