ਨੈਸ਼ਨਲ ਇਨਵੈਸਟੀਗੇਟਿਵ ਏਜੰਸੀ (NIA) ਵੱਲੋਂ ਪੰਜਾਬ ਦੀ ਬਠਿੰਡਾ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਪਟਿਆਲਾ ਹਾਊਸ ਕੋਰਟ ਵਿੱਚ ਇਨ-ਕੈਮਰਾ ਕਾਰਵਾਈ ਚੱਲ ਰਹੀ ਹੈ। NIA ਨੇ ਅਦਾਲਤ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਸਮੇਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਦਰਅਸਲ, 1 ਅਪ੍ਰੈਲ 2023 ਨੂੰ ਮੁੰਬਈ ਪੁਲਿਸ ਨੇ ਰਾਜ ਸਭਾ ਸਾਂਸਦ ਅਤੇ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਇੰਡ ਵੀ ਹੈ।
ਇਹ ਵੀ ਪੜ੍ਹੋ : ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਫ਼ਿਜੀ ਦੀ ਧਰਤੀ, ਰਿਕਟਰ ਪੈਮਾਨੇ ‘ਤੇ 6.3 ਰਹੀ ਤੀਬਰਤਾ
ਲਾਰੈਂਸ ਬਿਸ਼ਨੋਈ ਵਿਰੁੱਧ ਪੰਜਾਬ, ਚੰਡੀਗੜ੍ਹ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿਚ 36 ਅਪਰਾਧਿਕ ਮਾਮਲੇ ਦਰਜ ਹਨ। 36 ਵਿੱਚੋਂ 21 ਮਾਮਲਿਆਂ ਦੀ ਜਾਂਚ ਚੱਲ ਰਹੀ ਹੈ। ਬਾਕੀ ਨੌਂ ਮਾਮਲਿਆਂ ਵਿੱਚ ਉਹ ਬਰੀ ਹੋ ਚੁੱਕਾ ਹੈ। ਨੌਂ ਵਿੱਚੋਂ ਚਾਰ ਕੇਸ ਇਕੱਲੇ ਰਾਜਸਥਾਨ ਨਾਲ ਸਬੰਧਤ ਸਨ। 10 ਸਤੰਬਰ 2021 ਨੂੰ, ਜੈਪੁਰ ਪੁਲਿਸ ਨੇ ਬਿਸ਼ਨੋਈ ਦੇ ਖਿਲਾਫ ਫਿਰੌਤੀ ਅਤੇ ਧਮਕੀਆਂ ਦੇਣ ਦਾ ਮਾਮਲਾ ਦਰਜ ਕੀਤਾ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਅਪ੍ਰੈਲ 2010 ਵਿੱਚ ਅਪਰਾਧ ਦੀ ਦੁਨੀਆ ਵਿੱਚ ਪ੍ਰਵੇਸ਼ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: