ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜੇ ‘ਚੋਂ .30 ਬੋਰ ਚਾਈਨਾ-ਮੇਡ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ ਵਾਸੀ ਪਿੰਡ ਰਾਜਗੜ੍ਹ ਜ਼ਿਲ੍ਹਾ ਖੰਨਾ ਵਜੋਂ ਹੋਈ ਹੈ। ਇਹ ਦੋਸ਼ੀ ਪਿਛਲੇ 13-14 ਸਾਲਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ ‘ਚ ਸੀ ਅਤੇ ਉਨ੍ਹਾਂ ਦੇ ਇਸ਼ਾਰੇ ‘ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦਿੰਦਾ ਦੇ ਰਿਹਾ ਸੀ। ਉਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਕੇਸ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਨੇ ਭਰੋਸੇਯੋਗ ਜਾਣਕਾਰੀ ਮਿਲਣ ਮਗਰੋਂ ਪੁਲਿਸ ਟੀਮ ਭੇਜੀ ਅਤੇ ਟੀਮ ਨੇ ਰਵੀ ਰਾਜਗੜ੍ਹ ਨੂੰ ਐਸਏਐਸ ਨਗਰ ਦੇ ਸੈਕਟਰ-79 ਤੋਂ ਮਹਿੰਗੀ ਕਾਰ ਸਣੇ ਗ੍ਰਿਫ਼ਤਾਰ ਕੀਤਾ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਰਵੀ ਰਾਜਗੜ੍ਹ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੂੰ ਪਨਾਹਾਂ, ਲੌਜਿਸਟਿਕ ਸਹਾਇਤਾ, ਹਥਿਆਰ ਅਤੇ ਵਾਹਨ ਮੁਹੱਈਆ ਕਰਵਾ ਰਿਹਾ ਸੀ। ਦੋਸ਼ੀਆਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀਆਂ ਨੂੰ ਵਿਦੇਸ਼ ਭੱਜਣ ਲਈ ਜਾਅਲੀ ਵੇਰਵਿਆਂ ਨਾਲ ਪਾਸਪੋਰਟ ਹਾਸਲ ਕਰਨ ਵਿੱਚ ਵੀ ਮਦਦ ਕੀਤੀ ਸੀ। ਰਵੀ ਰਾਜਗੜ੍ਹ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਮਗਰੋਂ ਹੋਰ ਵੀ ਅਪਰਾਧਿਕ ਗਤੀਵਿਧੀਆਂ ਦਾ ਪਰਦਾਫਾਸ਼ ਹੋ ਸਕਦਾ ਹੈ।
ਇਹ ਵੀ ਪੜ੍ਹੋ : ਫਗਵਾੜਾ : ਇੰਤਕਾਲ ਚੜ੍ਹਾਉਣ ਦੇ ਲਈ 40,000 ਮੰਗਣ ਵਾਲਾ ਰਿਸ਼ਵਤਖੋਰ ਪਟਵਾਰੀ ਸਹਾਇਕ ਸਣੇ ਕਾਬੂ
ਰਵੀ ਰਾਜਗੜ੍ਹ ਨੂੰ 20 ਜੂਨ 2022 ਨੂੰ ਭਾਰਤੀ ਦੰਡਾਵਲੀ ਦੀ ਧਾਰਾ 384, 392, 465, 466, 467, 468, 471 ਅਤੇ 120-ਬੀ ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਕ੍ਰਾਈਮ, ਮੋਹਾਲੀ ਵਿਖੇ ਦਰਜ ਮਾਮਲੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਅਪਰੈਲ 2022 ਵਿੱਚ ਦੋਰਾਹਾ ਪੁਲਿਸ ਸਟੇਸ਼ਨ ਵਿਖੇ ਦਰਜ ਅਸਲਾ ਐਕਟ ਮਾਮਲੇ ਵਿੱਚ ਵੀ ਲੋੜੀਂਦਾ ਸੀ।
ਵੀਡੀਓ ਲਈ ਕਲਿੱਕ ਕਰੋ -: