ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਹੁਣ ਕਾਫੀ ਘੱਟਣੇ ਸ਼ੁਰੂ ਹੋ ਗਏ ਹਨ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 549 ਮਾਮਲੇ ਦਰਜ ਕੀਤੇ ਗਏ, ਜਦਕਿ 23 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 1173 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ ਲੁਧਿਆਣਾ ਤੇ ਫਰੀਦਕੋਟ ਤੋਂ 3 ਮਰੀਜ਼ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 592303 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 569056 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 7421 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15826 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 1896 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 442 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 168 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਦਾ ਖਤਰਾ : ਜਲੰਧਰ ‘ਚ ਸੰਡੇ ਬਾਜ਼ਾਰ ਨੇ ਪੁਲਿਸ ਲਵਾਈਆਂ ਦੌੜਾਂ, ਵਧਦੀ ਭੀੜ ਵੇਖ ਕੀਤੀ ਕਾਰਵਾਈ