ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਦੇਸ਼ ਲਈ ਕੁਰਬਾਨੀ ਕਰਨ ਵਾਲੇ ਬਹਾਦਰ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
ਟਵੀਟ ਕਰਦਿਆਂ ਕੈਪਟਨ ਨੇ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਵਧਾਈ ਦਿੰਦਾ ਹਾਂ। ਜੈ ਹਿੰਦ! ਜਦੋਂ ਅਸੀਂ ਸਾਰੇ 77ਵੇਂ ਸੁਤੰਤਰਤਾ ਦਿਵਸ ਦਾ ਜਸ਼ਨ ਮਨਾਉਣ ਲਈ ਇਕੱਠੇ ਹੁੰਦੇ ਹਾਂ, ਤਾਂ ਆਓ ਅਸੀਂ ਆਪਣੇ ਸੁਤੰਤਰਤਾ ਸੈਨਾਨੀਆਂ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰੀਏ ਜਿਨ੍ਹਾਂ ਨੇ ਸਾਡੇ ਬਿਹਤਰ ਭਵਿੱਖ ਲਈ ਆਪਣਾ ਵਰਤਮਾਨ ਕੁਰਬਾਨ ਕਰ ਦਿੱਤਾ।
ਇਹ ਵੀ ਪੜ੍ਹੋ : ਰੇਲ ਯਾਤਰੀ ਧਿਆਨ ਦੇਣ! ਸਫਰ ਦੌਰਾਨ ਨਾ ਕਰੋ ਇਹ ਗਲਤੀਆਂ, ਦੇਣਾ ਪੈ ਸਕਦੈ ਭਾਰੀ ਜੁਰਮਾਨਾ
ਉਨ੍ਹਾਂ ਕਿਹਾ ਕਿ ਇਹ ਸੰਦੇਸ਼ ਉਨ੍ਹਾਂ ਅਣਗਿਣਤ ਵਿਅਕਤੀਆਂ ਦੀ ਯਾਦ ਦਿਵਾਉਂਦਾ ਸੀ ਜਿਨ੍ਹਾਂ ਨੇ ਬਸਤੀਵਾਦੀ ਸ਼ਾਸਨ ਵਿਰੁੱਧ ਨਿਰੰਤਰ ਲੜਾਈ ਲੜੀ ਸੀ ਇਸ ਦਿਨ ਸਾਨੂੰ ਸਮੂਹਿਕ ਤੌਰ ‘ਤੇ ਆਪਣੀਆਂ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ।ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਰਾਜਧਾਨੀ ਦੇ ਲਾਲ ਕਿਲੇ ‘ਤੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਰਾਸ਼ਟਰ ਨੂੰ ਸੰਬੋਧਨ ਕੀਤਾ।
ਵੀਡੀਓ ਲਈ ਕਲਿੱਕ ਕਰੋ -: