ਪੰਜਾਬ ਦੇ ਕਾਲਜਾਂ ਵੱਲੋਂ ਐਸ ਸੀ ਵਿਦਿਆਰਥੀਆਂ ਦੇ ਰੋਲ ਨੰਬਰ ਰੋਕੇ ਜਾਣ ‘ਤੇ ਰਾਜ ਸਭਾ ਦੇ ਸੰਸਦ ਮੈਂਬਰ ਤੇ ਪਜਾਬ ਐਂਡ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਸ਼ਮਸ਼ੇਰ ਸਿੰਘ ਦੂਲੋ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਐੱਸਸੀ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਸੰਬੰਧੀ ਸਖਤ ਕਾਰਵਾਈ ਕੀਤੀ ਜਾਵੇ।
ਦੂਲੋ ਨੇ ਕਿਹਾ ਕਿ ਨਿੱਜੀ ਕਾਲਜਾਂ ਵੱਲੋਂ ਲਗਭਗ ਦੋ ਲੱਖ ਐਸਸੀ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਗਏ ਹਨ। ਇਹ ਦੋਸ਼ ਲਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੀ ਰਕਮ ਜਾਰੀ ਨਹੀਂ ਕੀਤੀ, ਜਿਸ ਕਰਕੇ ਉਨ੍ਹਾਂ ਨੂੰ ਪ੍ਰੀਖਿਆਵਾਂ ਵਿੱਚ ਬੈਠਣ ਨਹੀਂ ਦਿੱਤਾ ਜਾਵੇਗਾ। ਇਸ ਨਾਲ ਉਨ੍ਹਾਂ ਦਾ ਭਵਿੱਖ ਬਰਬਾਦ ਹੋ ਜਾਵੇਗਾ।
ਸੰਸਦ ਮੈਂਬਰ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਵੀ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਵੱਲ ਧਿਆਨ ਦਿਵਾਇਆ ਸੀ। ਸਰਕਾਰ ਨੂੰ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਨਹੀਂ ਛੱਡਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸਕੂਲੀ ਸਿੱਖਿਆ ‘ਚ ਨੈਸ਼ਨਲ PGI ‘ਚ ਟੌਪ ‘ਤੇ ਰਿਹਾ ਪੰਜਾਬ, ਕੈਪਟਨ ਵੱਲੋਂ ਵਧਾਈ ‘ਤੇ ਸਿੰਗਲਾ ਨੇ ਕਹੀ ਇਹ ਗੱਲ
ਉਨ੍ਹਾਂ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦਣ ਦੀ ਬੇਨਤੀ ਕਰਦਿਆਂ ਕਿਹਾ ਕਿ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਬਚਾਉਣ ਲਈ ਇਹ ਰਕਮ ਛੇਤੀ ਜਾਰੀ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਘਪਲਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।