ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ‘ਚ ਅੱਤਵਾਦੀ ਹਮਲੇ ਦੌਰਾਨ ਲੁਧਿਆਣਾ ਦੇ ਜਵਾਨ ਮਨਦੀਪ ਸਿੰਘ ਸ਼ਹੀਦ ਹੋ ਗਿਆ ਸੀ। ਮਨਦੀਪ ਸਿੰਘ ਦਾ ਦੋ ਦਿਨ ਪਹਿਲਾਂ ਉਸ ਦੇ ਪਿੰਡ ਚੰਨਣਕੋਈਆ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਸੀ। ਬਹਾਦਰ ਮਨਦੀਪ ਸਿੰਘ 20 ਅਪ੍ਰੈਲ ਨੂੰ ਸ਼ਹੀਦ ਹੋਇਆ ਸੀ।
ਹੁਣ ਸ਼ਹੀਦ ਦੇ ਪਿੰਡ ਵਿੱਚ ਬਣੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਅਤੇ ਪਿੰਡ ਵਾਸੀਆਂ ਨੇ ਐਲਾਨ ਕੀਤਾ ਹੈ ਕਿ ਉਹ ਸਕੂਲ ਦੇ ਗਲਿਆਰੇ ਵਿੱਚ ਮਨਦੀਪ ਸਿੰਘ ਦੀ ਤਸਵੀਰ ਲਗਾਉਣਗੇ ਅਤੇ ਉਸ ਦੇ ਨਾਂ ’ਤੇ ਲਾਇਬ੍ਰੇਰੀ ਵੀ ਬਣਾਈ ਜਾਵੇਗੀ। ਮਨਦੀਪ ਸਿੰਘ ਪਿੰਡ ਦੇ ਇਸ ਸਰਕਾਰੀ ਸਕੂਲ ਵਿੱਚ ਪੜ੍ਹਿਆ ਹੋਇਆ ਹੈ।

ਮੈਨੇਜਮੈਂਟ ਵੱਲੋਂ ਸ਼ਹੀਦ ਸਾਬਕਾ ਵਿਦਿਆਰਥੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕ ਇਕੱਠੇ ਹੋਏ। ਮਨਦੀਪ ਨੇ 2003 ਵਿੱਚ ਸ਼ਾਹਪੁਰ ਸਰਕਾਰੀ ਸਕੂਲ ਤੋਂ ਦਸਵੀਂ ਪਾਸ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ ਅਤੇ ਗੀਤਾਂ ਸਣੇ ਸਵੈ-ਲਿਖਤ ਗੀਤ ਵੀ ਸੁਣਾਏ। ਸ਼ਹੀਦ ਦੀ ਯਾਦ ਵਿੱਚ ਮੌਨ ਧਾਰਿਆ।
ਮਨਦੀਪ ਸਿੰਘ (38) ਦਾ ਜਨਮ ਪਾਇਲ ਦੇ ਪਿੰਡ ਚੰਨਕੋਈਆਂ ਕਲਾਂ ਵਿੱਚ ਹੋਇਆ ਸੀ ਅਤੇ ਉਸ ਨੇ 8ਵੀਂ ਜਮਾਤ ਤੱਕ ਆਪਣੇ ਜੱਦੀ ਸ਼ਹਿਰ ਵਿੱਚ ਮਿਡਲ ਸਕੂਲ ਵਿੱਚ ਪੜ੍ਹਾਈ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਸ਼ਾਹਪੁਰ ਦੇ ਸਕੂਲ ਵਿੱਚ 9ਵੀਂ ਅਤੇ 10ਵੀਂ ਜਮਾਤ ਲਈ ਦਾਖਲਾ ਲਿਆ। ਮਨਦੀਪ 12ਵੀਂ ਪਾਸ ਕਰਨ ਤੋਂ ਬਾਅਦ ਸਾਲ 2005 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਹ 49 ਰਾਸ਼ਟਰੀ ਰਾਈਫਲਜ਼ ਵਿੱਚ ਸੇਵਾ ਨਿਭਾ ਰਿਹਾ ਸੀ ਅਤੇ ਉਸਦੀ ਪਹਿਲੀ ਪੋਸਟਿੰਗ ਫਤਿਹਗੜ੍ਹ, ਉੱਤਰ ਪ੍ਰਦੇਸ਼ ਵਿੱਚ ਹੋਈ ਸੀ।
ਇਹ ਵੀ ਪੜ੍ਹੋ : ਮੁੜ ਬਦਲੇਗਾ ਮੌਸਮ! ਦਿੱਲੀ-NCR ਸਣੇ ਇਨ੍ਹਾਂ ਰਾਜਾਂ ‘ਚ ਪਏਗਾ ਮੀਂਹ, ਡਿੱਗੇਗਾ ਪਾਰਾ
ਸਕੂਲ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਮਨਦੀਪ ਆਪਣੇ ਜੱਦੀ ਪਿੰਡ ਤੋਂ ਹਰ ਰੋਜ਼ ਡੇਢ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਸਕੂਲ ਜਾਂਦਾ ਸੀ ਕਿਉਂਕਿ ਉਸ ਸਮੇਂ ਇੱਥੇ ਕੋਈ ਹਾਈ ਸਕੂਲ ਨਹੀਂ ਸੀ। ਪਿੰਡ ਵਾਸੀ, ਅਧਿਆਪਕਾਂ ਦੇ ਨਾਲ-ਨਾਲ ਵਿਦਿਆਰਥੀ ਵੀ ਮਨਦੀਪ ਸਿੰਘ ‘ਤੇ ਮਾਣ ਮਹਿਸੂਸ ਕਰ ਰਹੇ ਹਨ। ਸ਼ਹੀਦ ਦੀ ਯਾਦ ਨੂੰ ਸ਼ਰਧਾਂਜਲੀ ਦੇਣ ਲਈ ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਦੀ ਲਾਇਬ੍ਰੇਰੀ, ਜਿਸ ਦਾ ਉਦਘਾਟਨ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਣਾ ਹੈ, ਨੂੰ ਸਮਰਪਿਤ ਕਰਕੇ ਉਸ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉੱਚ ਅਧਿਕਾਰੀਆਂ ਨੂੰ ਤਜਵੀਜ਼ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























