ਖੰਨਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਲਾਈਨਮੈਨ ਨਾਲ ਡਿਊਟੀ ਦੌਰਾਨ ਹਾਦਸਾ ਵਾਪਰ ਗਿਆ। ਪਾਵਰਕਾਮ ਵਿਭਾਗ ਦੇ ਲਾਈਨਮੈਨ ਦੀ ਡਿਊਟੀ ਦੌਰਾਨ ਮੌਤ ਹੋ ਗਈ। ਕਰੰਟ ਲੱਗਣ ਕਾਰਨ ਉਸ ਦੇ ਸਾਹ ਨਿਕਲ ਗਏ। ਮਿਲੀ ਜਾਣਕਾਰੀ ਮੁਤਾਬਕ ਲਾਈਨਮੈਨ ਟਰਾਂਸਫਾਰਮਰ ‘ਚ ਖਰਾਬੀ ਦੀ ਮੁਰੰਮਤ ਕਰ ਰਿਹਾ ਸੀ ਕਿ ਅਚਾਨਕ ਖੰਭੇ ਵਿਚ ਕਰੰਟ ਆ ਗਿਆ ਤੇ ਉਸ ਦੀ ਜਾਨ ਚਲੀ ਗਈ।
ਮ੍ਰਿਤਕ ਦੀ ਪਛਾਣ ਕਰਤਾਰ ਚੰਦ ਵਜੋਂ ਹੋਈ ਹੈ । ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਕਰਤਾਰ ਚੰਦ ਦੀ ਰਿਟਾਇਰਟਮੈਂਟ ਨੂੰ ਅਜੇ 10 ਮਹੀਨੇ ਪਏ ਸਨ ਪਰ ਉਸ ਤੋਂ ਪਹਿਲਾਂ ਹੀ ਵੱਡਾ ਹਾਦਸਾ ਵਾਪਰ ਗਿਆ। ਹਾਈਵੋਲਟੇਜ ਤਾਰਾਂ ਦੀ ਚਪੇਟ ਵਿਚ ਆਉਣ ਕਾਰਨ ਸ਼ਖਸ ਦੀ ਜਾਨ ਚਲੀ ਗਈ। ਪਰਿਵਾਰ ਆਰਥਿਕ ਮਦਦ ਦੀ ਮੰਗ ਕਰ ਰਿਹਾ ਹੈ। ਇਲਾਕੇ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਦਾਅਵਾ, ‘ਰਾਹੁਲ ਗਾਂਧੀ ਨੇ ਇਕ ਮੰਤਰੀ ਨੂੰ ਹਟਾਉਣ ਦਾ ਪਾਇਆ ਸੀ ਦਬਾਅ’
ਦੱਸਿਆ ਜਾ ਰਿਹਾ ਹੈ ਕਿ ਉਥੇ ਮੌਜੂਦ ਲੋਕਾਂ ਵੱਲੋਂ ਕਰਤਾਰ ਚੰਦ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਜਿਥੇ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਸੀ ਪਰ ਉਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਕਮਾਈ ਨਾਲ ਹੀ ਘਰ ਦਾ ਗੁਜ਼ਾਰਾ ਚੱਲਦਾ ਸੀ ਤੇ ਹੁਣ ਪਰਿਵਾਰ ਵੱਲੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























