ਲੁਧਿਆਣਾ : ਜਲਦ ਹੀ ਪੰਜਾਬ ਵਿੱਚ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਇਸ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਨਗਰ ਨਿਗਮ ਦੇ ਸਾਰੇ ਵਾਰਡਾਂ ਤੋਂ ਚੋਣ ਲੜੇਗੀ। ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ, ਗੁਰਜੋਧ ਸਿੰਘ ਗਿੱਲ ਹਲਕਾ ਪੂਰਬੀ ਦੇ ਇੰਚਾਰਜ, ਸਟੂਡੈਂਟ ਵਿੰਗ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਅਤੇ ਮੀਡੀਆ ਇੰਚਾਰਜ ਪ੍ਰਦੀਪ ਸਿੰਘ ਬੰਟੀ ਨੇ ਬੀਤੇ ਦਿਨੀ ਲਿਪ ਮੁਖੀ ਸਿਮਰਜੀਤ ਸਿੰਘ ਬੈਂਸ ਨਾਲ ਬਰਨਾਲਾ ਦੇ ਸੁਧਾਰ ਘਰ ਵਿਖੇ ਮੁਲਾਕਾਤ ਕੀਤੀ। ਮੁਲਾਕਾਤ ਦੋਰਾਨ ਨੇੜ ਭੱਵਿਖ ਵਿੱਚ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ ਚੋਣਾ ਸਬੰਧੀ ਖੁੱਲ੍ਹ ਕੇ ਵਿਚਾਰਾਂ ਹੋਈਆਂ।
ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਸੰਨੀ ਕੈਂਥ ਨੇ ਦੱਸਿਆ ਕਿ ਲੋਕ ਇਨਸਾਫ ਪਾਰਟੀ ਨਗਰ ਨਗਿਮ ਦੇ ਸਾਰੇ ਵਾਰਡਾਂ ਤੋਂ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾ ਕਿਹਾ ਕਿ ਬਦਲਾਅ ਦੇ ਨਾਮ ਤੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਤੋਂ ਪੰਜਾਬਵਾਸੀਆਂ ਦਾ ਵਿਸ਼ਵਾਸ ਉੱਠ ਗਿਆ ਹੈ ਅਤੇ ਹੁਣ ਲੋਕ ਇਨ੍ਹਾ ਨੂੰ ਵੋਟਾਂ ਪਾ ਕੇ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਇਹ ਵੀ ਪੜ੍ਹੋ : ਕੈਦੀ ਭੱਜਣ ਦੇ ਮਾਮਲੇ ‘ਚ ਮੰਤਰੀ ਬੈਂਸ ਦਾ ਵੱਡਾ ਐਕਸ਼ਨ, DSP ਸਣੇ ਪਟਿਆਲਾ ਜੇਲ੍ਹ ਦੇ 4 ਮੁਲਾਜ਼ਮ ਸਸਪੈਂਡ
ਸੰਨੀ ਕੈਂਥ ਨੇ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਲੁਧਿਆਣਾ ਵਿੱਚ ਆਪਣਾ ਆਧਾਰ ਗੁਆ ਚੁੱਕੀਆਂ ਹਨ। ਇਸ ਲਈ ਕਿਸੇ ਵੀ ਪਾਰਟੀ ਨੂੰ ਬਹੁਮਤ ਮਿਲਦਾ ਨਜਰ ਨਹੀਂ ਆ ਰਿਹਾ, ਜਦਕਿ ਲੋਕ ਇਨਸਾਫ ਪਾਰਟੀ ਕੋਲ 7 ਕੌਂਸਲਰ ਪਹਿਲਾਂ ਹੀ ਮੋਜੂਦ ਹਨ ਅਤੇ ਹੁਣ ‘ਆਪ’ ਵਿਧਾਇਕਾਂ ਤੋਂ ਨਿਰਾਸ਼ ਲੋਕ ਮੁੜਕੇ ਬੈਂਸ ਭਰਾਵਾਂ ਨੂੰ ਯਾਦ ਕਰਨ ਲਗੇ ਹਨ। ਇਸ ਕਾਰਨ ਲਿਪ ਕੌਸਲਰਾਂ ਤੋਂ ਬਿਨਾਂ ਕਿਸੇ ਵੀ ਪਾਰਟੀ ਦਾ ਮੇਅਰ ਬਣਨਾ ਮੁਸ਼ਕਿਲ ਹੈ। ਨਗਰ ਨਿਗਮ ਵਿੱਚ ਲਿਪ ਕੌਸਲਰਾਂ ਦੀ ਕਾਰਗੁਜਾਰੀ ਅਤੇ ਆਪੋ-ਆਪਣੇ ਵਾਰਡਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਬਾਕੀ ਦੇ ਵਾਰਡਾਂ ਦੇ ਲੋਕ ਵੀ ਲੋਕ ਇਨਸਾਫ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਾਨ ਨਾਲ ਜਿੱਤਾਉਣ ਲਈ ਪੱਬਾਂ ਭਾਰ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਸੰਨੀ ਕੈਂਥ ਨੇ ਹੋਰ ਕਿਹਾ ਕਿ ਨਿਗਮ ਹਾਉਸ ਦੀ ਚਾਬੀ ਲਿਪ ਹੱਥ ਆਉਣ ‘ਤੇ ਲੁਧਿਆਣਾ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਦਫਤਰਾਂ ਵਿੱਚ ਬਿਨਾਂ ਰਿਸ਼ਵਤ ਕੰਮ ਨੂੰ ਯਕੀਨੀ ਬਣਾਇਆ ਜਾਵੇਗਾ।