Liquor contracts open: ਰੂਪਨਗਰ 6 ਮਈ : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਵਲੋਂ ਜ਼ਿਲੇ ਦੇ ਸਾਰੇ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਜੋ ਕਿ ਆਬਕਾਰੀ ਵਿਭਾਗ ਦੇ ਨਿਯਮਾਂ ਅਨੁਸਾਰ ਯੋਗ ਪਾਏ ਜਾਣ 7 ਮਈ 2020 ਤੋਂ ਸਵੇਰੇ 07 ਵਜੇ ਤੋਂ ਦੁਪਹਿਰ 03 ਵਜੇ ਤੱਕ ਖੋਲਣ ਦੀ ਛੋਟ ਦਿੱਤੀ ਗਈ ਹੈ। ਜਾਰੀ ਹੁਕਮਾਂ ਵਿੱਚ ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਜਿਵੇਂ ਸਮਾਜਿਕ ਦੂਰੀ, ਮਾਸਕ ਪਾਉਣਾ, ਸੈਨੇਟਾਈਜ਼ਰ ਦਾ ਪ੍ਰਯੋਗ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਹਦਾਇਤ ਕਰਦਿਆਂ ਕਿਹਾ ਕਿ ਇਸ ਦੌਰਾਨ 5 ਤੋਂ ਵੱਧ ਵਿਅਕਤੀਆਂ ਨੂੰ ਇਕੱਤਰ ਨਾ ਹੋਣ ਦਿੱਤਾ ਜਾਵੇ। ਸ਼ਰਾਬ ਦੇ ਠੇਕਿਆਂ ਦੇ ਬਾਹਰ ਸ਼ੋਸ਼ਲ ਡਿਸਟੈਂਸ ਨੂੰ ਯਕੀਨੀ ਬਣਾਇਆ ਜਾਵੇ, ਜੇਕਰ ਸ਼ੋਸ਼ਲ ਡਿਸਟੈਂਸ ਨੂੰ ਮੇਨਟੈਨ ਨਾ ਕੀਤਾ ਗਿਆ ਅਤੇ ਮੇਨਟੈਨ ਕਰਨ ਦੇ ਲਈ ਵਲੰਟੀਅਰਜ਼ ਨਾ ਲਗਾਏ ਗਏ ਤਾਂ ਠੇਕੇ ਨੂੰ ਸੀਲ ਕਰ ਦਿੱਤਾ ਜਾਵੇਗਾ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਆਬਕਾਰੀ ਵਿਭਾਗ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਹਰ ਠੇਕੇਦਾਰ/ਗਰੁੱਪ ਨੂੰ ਸ਼ਰਾਬ ਦੀ ਹੋਮ ਡਿਲੀਵਰੀ ਕਰਨ ਲਈ ਆਗਿਆ ਦਿੱਤੀ ਗਈ ਹੈ, ਜੋ ਸਵੇਰੇ 07 ਵਜੇ ਤੋਂ ਲੈ ਕੇ ਸ਼ਾਮ 07 ਵਜੇ ਤੱਕ ਹੋਮ ਡਿਲੀਵਰੀ ਕਰ ਸਕਦੇ ਹਨ। ਉਨਾਂ ਕਿਹਾ ਕਿ ਸਬੰਧਤ ਵਿਅਕਤੀਆਂ ਨੂੰ ਜ਼ਰੂਰੀ ਕਰਫਿਊ ਪਾਸ ਸਹਾਇਕ ਕਰ ਅਤੇ ਆਬਕਾਰੀ ਕਮਿਸ਼ਨਰ ਰੂਪਨਗਰ ਵਲੋਂ ਜਾਰੀ ਕੀਤਾ ਜਾਵੇਗਾ। ਉਨਾਂ ਆਬਕਾਰੀ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਥੇ ਲੋੜੀਂਦੀਆਂ ਸ਼ਰਤਾਂ ਆਪਣੇ ਪੱਧਰ `ਤੇ ਯਕੀਨੀ ਬਣਾਈਆਂ ਜਾਣ, ਉਥੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸ਼ਰਾਬ ਦਾ ਪ੍ਰਤੀ ਆਰਡਰ 2 ਲੀਟਰ ਤੋਂ ਵੱਧ ਨਹੀਂ ਹੋਣਾ ਚਾਹੀਦਾ।