Loans for Self Employment : ਪੰਜਾਬ ਵਿਚ ਬੇਰੋਜ਼ਗਾਰਾਂ ਲਈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਨੂੰ ਯਕੀਨੀ ਬਣਾਉਣ ਲਈ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਵੱਲੋਂ ਈ-ਸਵੈ-ਰੋਜ਼ਗਾਰ ਲੋਨ ਸੁਵਿਧਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪਬਲਿਕ ਡੀਲਿੰਗ ਬੰਦ ਹੋ ਜਾਣ ਕਰਕੇ ਕਈ ਲੋੜਵੰਦ ਪ੍ਰਾਰਥੀ ਰੋਜ਼ਗਾਰ ਨਾਲ ਸਬੰਧੰਤ ਸਕੀਮਾਂ ਦਾ ਲਾਹਾ ਲੈਣ ਤੋ ਵਾਂਝੇ ਰਹਿ ਗਏ ਹਨ, ਸੋ ਇਸ ਲਈ ਇਸ ਮੁਸ਼ਕਿਲ ਨੂੰ ਦੂਰ ਕਰਨ ਲਈ ਈ-ਸਵੈ ਰੋਜ਼ਗਾਰ ਲੋਨ ਸੁਵਿਧਾ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਬਿਊਰੋ ਵੱਲੋ ਈ-ਸਵੈ ਰੋਜ਼ਗਾਰ ਲੋਨ ਸੁਵਿਧਾ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਤਹਿਤ ਪ੍ਰਾਰਥੀ ਆਪਣੇ ਘਰ ਤੋਂ ਹੀ ਸਵੈ-ਰੋਜ਼ਗਾਰ ਲੋਨ ਲਈ ਅਪਲਾਈ ਕਰ ਸਕਦਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਦਿਆਰਥੀਆਂ ਤੇ ਬੇ-ਰੋਜ਼ਗਾਰ ਨੌਜਵਾਨਾਂ ਨੂੰ ਹੋਰਨਾਂ ਆਨਲਾਈਨ ਸੇਵਾਵਾਂ ਦੇ ਨਾਲ ਨਾਲ ਹੁਣ ਸਵੈ-ਰੋਜ਼ਗਾਰ ਸਬੰਧੀ ਲੋਨ ਨੂੰ ਘਰ ਤੋਂ ਹੀ ਅਪਲਾਈ ਕਰਨ ਦੀ ਸੁਵਿਧਾ ਵੀ ਦੇ ਰਿਹਾ ਹੈ ਜਿਸਦਾ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਬਹੁਤ ਲਾਹਾ ਪ੍ਰਾਪਤ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਲਈ ਪ੍ਰਾਰਥੀਆਂ ਨੂੰ ਨਿੱਜੀ ਤੌਰ ਉੱਤੇ ਕਿਸੇ ਦਫ਼ਤਰ ਜਾਣ ਦੀ ਲੋੜ ਨਹੀਂ, ਪ੍ਰਾਰਥੀ ਘਰ ਬੈਠੇ ਇੰਟਰਨੈੱਟ ਦੀ ਮਦਦ ਨਾਲ ਈ-ਫਾਰਮ ਭਰ ਸਕਦੇ ਹਨ। ਇਹ ਬਹੁਤ ਹੀ ਸੋਖੇ ਤਰੀਕੇ ਨਾਲ ਭਰਿਆ ਜਾ ਸਕਦਾ ਹੈ। ਉਨ੍ਹਾਂ ਇਸ ਸਬੰਧੀ ਅਰਜ਼ੀ ਦੇਣ ਲਈ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਾਰਥੀ https://docs.google.com/forms/d/1afE5j401mE9brKuKUWEI_Dg-pQA9_xDcN7D821EBjfo/edit ਵਿੱਚ ਆਪਣਾ ਨਾਮ, ਪਤਾ, ਯੋਗਤਾ ਅਤੇ ਜਿਸ ਕੰਮ ਲਈ ਲੋਨ ਲੈਣਾ ਹੈ ਆਦਿ ਦੀ ਜਾਣਕਾਰੀ ਮੁਹੱਈਆ ਕਰਵਾ ਕੇ ਲੋਨ ਅਪਲਾਈ ਕਰ ਸਕਦੇ ਹਨ। ਇਹ ਅਰਜ਼ੀ ਸਿੱਧੀ ਰੋਜ਼ਗਾਰ ਦਫ਼ਤਰ ਕੋਲ ਚਲੀ ਜਾਵੇਗੀ ਅਤੇ ਸੋਧ ਕਰਨ ਤੋ ਬਾਅਦ ਇਹ ਅਰਜ਼ੀਆ ਸਬੰਧਤ ਵਿਭਾਗਾਂ ਨੂੰ ਅਗਲੇਰੀ ਕਾਰਵਾਈ ਲਈ ਭੇਜ ਦਿੱਤੀਆਂ ਜਾਣਗੀਆਂ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਹਿਲਾ ਵੀ ਬਿਊਰੋ ਵੱਲੋਂ ਆਨ-ਲਾਇਨ ਕਾਊਸਲਿੰਗ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸਦਾ ਲਾਹਾ ਸੈਕੜੇ ਨੌਜਵਾਨਾਂ ਵੱਲੋ ਲਿਆ ਜਾ ਰਿਹਾ ਹੈ। ਈ-ਸਵੈ ਰੋਜ਼ਗਾਰ ਲੋਨ ਵੀ ਪ੍ਰਾਰਥੀਆ ਲਈ ਬਹੁਤ ਮਦਦਗਾਰ ਸਾਬਤ ਹੋ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਹੈਲਪਲਾਈਨ ਨੰਬਰ 89060-22220 ਅਤੇ ਈ-ਮੇਲ ਆਈ.ਡੀ.helplinedbeefazilka@gmail.com ਨਾਲ ਸੰਪਰਕ ਕਰਕੇ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।