Local Bodies Minister Brahma Mahindra : ਪੰਜਾਬ ਵਿਚ ਵਿਧਾਇਕਾਂ ਤੇ ਮੰਤਰੀਆਂ ਦੇ ਕੋਰੋਨਾ ਦੀ ਲਪੇਟ ਵਿਚ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਸੂਬੇ ਦੇ ਲੋਕਲ ਬਾਡੀਜ਼ ਮੰਤਰੀ ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਦੱਸਣਯੋਗ ਹੈ ਕਿ ਬ੍ਰਹਮ ਮਹਿੰਦਰਾ ਤੋਂ ਪਹਿਲਾਂ ਪੰਜਾਬ ਦੇ 23 ਮੰਤਰੀ/ਵਿਧਾਇਕ ਕੋਰੋਨਾ ਪਾਜ਼ੀਟਿਵ ਆ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਕੱਲ੍ਹ ਸ਼ੁੱਕਰਵਾਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸਰਕਾਰ ਵੱਲੋਂ ਸਾਰੇ ਮੰਤਰੀਆਂ ਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਵਿਧਾਇਕਾਂ ਤੇ ਮੰਤਰੀਆਂ ਨੂੰ ਸੈਸ਼ਨ ਤੋਂ 48 ਘੰਟੇ ਪਹਿਲਾਂ ਰਿਪੋਰਟ ਨੈਗੇਟਿਵ ਆਉਣ ’ਤੇ ਹੀ ਵਿਧਾਨ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਵੀ ਪਾਜ਼ੀਟਿਵ ਆਏ ਮੰਤਰੀਆਂ ਤੇ ਐਮਐਲਏਜ਼ ਦੇ ਸੰਪਰਕ ਵਿਚ ਆਏ ਵਿਧਾਇਕਾਂ ਨੂੰ ਸੈਸ਼ਨ ਵਿਚ ਨਾ ਆਉਣ ਦੀ ਅਪੀਲ ਵੀ ਕੀਤੀ ਹੈ। ਉਥੇ ਹੀ ਮੁੱਖ ਮੰਤਰੀ ਨੇ ਸੈਸ਼ਨ ਤੋਂ ਪਹਿਲਾਂ ਟੈਸਟ ਕਰਨ ਲਈ ਮੁੱਢਲੇ ਨਤੀਜਿਆਂ ਲਈ ਟਰੂਨੇਟ ਅਤੇ ਆਰ.ਏ.ਟੀ ਮਸ਼ੀਨਾਂ ਨੂੰ ਵਿਧਾਨ ਸਭਾ ਦੇ ਅਹਾਤੇ, ਅਤੇ ਨਾਲ ਹੀ ਪੰਜਾਬ ਭਵਨ ਅਤੇ ਵਿਧਾਇਕਾਂ ਦੇ ਹੋਸਟਲ ਵਿਖੇ ਸਥਾਪਤ ਕਰਨ ਦੇ ਹੁਕਮ ਦਿੱਤੇ ਹਨ।