Lockdown again in Punjab : ਚੰਡੀਗੜ੍ਹ : ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਕੁਝ ਪੋਸਟਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਲਾਕਡਾਊਨ ਲਗਾਇਆ ਗਿਆ ਹੈ ਅਤੇ ਇਨ੍ਹਾਂ ਪੋਸਟਾਂ ਵਿੱਚ ਅਜਿਹੇ ਅਖੌਤੀ ਲੌਕਡਾਊਨ ਸੰਬੰਧੀ ਨਵੇਂ ਨਿਯਮਾਂ ਦਾ ਵੇਰਵਾ ਦਿੱਤਾ ਗਿਆ ਹੈ। ਪਰ ਅਜਿਹੀਆਂ ਜਾਅਲੀ ਪੋਸਟਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਰਾਜ ਵਿਚ ਕੋਈ ਲੌਕਡਾਊਨ ਨਹੀਂ ਹੈ।
ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਜਾਅਲੀ ਪੋਸਟਾਂ ਤੋਂ ਸਾਵਧਾਨ ਰਹਿਣ ਅਤੇ ਰਾਜ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੇ ਬਿਆਨਾਂ ‘ਤੇ ਵਿਸ਼ਵਾਸ ਕਰਨ। ਸਰਕਾਰ ਨੇ ਅੱਗੇ ਸਪੱਸ਼ਟ ਕੀਤਾ ਕਿ ਕੋਰੋਨਾ ਦੇ ਸੰਬੰਧ ਵਿੱਚ ਨਵੇਂ ਨਿਯਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 1 ਮਾਰਚ ਤੋਂ ਐਲਾਨ ਕੀਤੇ ਗਏ ਨਵੇਂ ਉਪਾਵਾਂ ਮੁਤਾਬਕ ਲਾਗੂ ਹੋਣਗੇ।
ਦੱਸਣਯੋਗ ਹੈ ਕਿ ਹਾਲਾਂਕਿ ਪੰਜਾਬ ਸਰਕਾਰ ਨੇ ਕੋਰੋਨਾ ਦੇ ਮੁੜ ਵਧਦੇ ਖਤਰੇ ਨੂੰ ਦੇਖਦੇ ਹੋਏ ਸੂਬੇ ਵਿੱਚ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ, ਮੁਤਾਬਕ 1 ਮਾਰਚ ਤੋਂ ਕੁਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਅੰਦਰੂਨੀ ਇਕੱਠ ਵਿੱਚ 100 ਤੇ ਬਾਹਰੀ ਇਕੱਠ ਵਿੱਚ 200 ਬੰਦਿਆਂ ਤੋਂ ਵੱਧ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਨਿੱਜੀ ਦਫਤਰਾਂ ਤੇ ਰੈਸਟੋਰੈਂਟਾਂ ਨੂੰ ਸਾਰੇ ਕਰਮਚਾਰੀਆਂ ਦੇ ਟੈਸਟ ਕਰਵਾਉਣੇ ਜ਼ਰੂਰੀ ਹਨ ਪਰ ਸਰਕਾਰ ਦਾ ਪੰਜਾਬ ਵਿੱਚ ਲੌਕਡਾਊਨ ਲਗਾਉਣ ਦਾ ਅਜੇ ਕੋਈ ਵਿਚਾਰ ਨਹੀਂ ਹੈ।