Lockdown may be extend in Punjab : ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤਾਂ ਭਾਵੇਂ ਗਿਰਾਵਟ ਦੇਖਣ ਵਿੱਚ ਆਈ ਹੈ ਪਰ ਸਥਿਤੀ ਅਜੇ ਵੀ ਚਿੰਤਾ ਵਾਲੀ ਬਣੀ ਹੋਈ ਹੈ, ਜਿਸ ਦੇ ਚੱਲਦਿਆਂ ਸੂਬੇ ਵਿੱਚ ਲਾਈਆਂ ਗਈਆਂ ਪਾਬੰਦੀਆਂ ਦੇ ਅੱਗੇ ਵਧਾਈਆਂ ਜਾ ਸਕਦੀਆਂ ਹਨ।
ਇਸ ਸੰਬੰਧੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬਾਅਦ ਦੁਪਹਿਰ ਕੋਵਿਡ ਸਮੀਖਿਆ ਮੀਟਿੰਗ ਹੋਵੇਗੀ, ਜਿਸ ਵਿੱਚ ਮੁੱਖ ਮੰਤਰੀ ਇਹ ਫੈਸਲਾ ਲੈਣਗੇ। ਹਾਲਾਂਕਿ ਸੂਬੇ ਵਿੱਚ ਅਜੇ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਅਜੇ ਲੌਕਡਾਊਨ ਖੁੱਲ੍ਹਣ ਦੇ ਕੋਈ ਆਸਾਰ ਨਹੀਂ ਹੈ।
ਇਹ ਵੀ ਪੜ੍ਹੋ : ਮਾਨਸਾ : ਕੋਰੋਨਾ ਦੇ ਪਸਾਰ ਨੂੰ ਰੋਕਣ ਲਈ DC ਨੇ ਚੁੱਕੇ ਸਖਤ ਕਦਮ, ਇਨ੍ਹਾਂ ਇਲਾਕਿਆਂ ਨੂੰ ਐਲਾਨਿਆ ਕੰਟੇਨਮੈਂਟ ਜ਼ੋਨ
ਦੱਸ ਦੇਈਏ ਕਿ ਪੰਜਾਬ ਵਿੱਚ ਮੌਤਾਂ ਦੇ ਅੰਕੜਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਬੀਤੇ ਦਿਨ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ 6867 ਮਾਮਲੇ ਸਾਹਮਣੇ ਆਏ, ਜਦਕਿ 217 ਲੋਕ ਮੌਤ ਦੇ ਮੂੰਹ ਵਿੱਚ ਚਲੇ ਗਏ, ਜੋ ਬਹੁਤ ਹੀ ਚਿੰਤਾ ਵਾਲੀ ਗੱਲ ਹੈ। ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 490755 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 401273 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 77789 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 11693 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।