ਅੱਜ ਦੇਸ਼ ਭਰ ਵਿਚ ਲੋਹੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਹ ਹਰ ਸਾਲ 13 ਤਰੀਕ ਨੂੰ ਮਨਾਇਆ ਜਾਂਦਾ ਹੈ। ਅੱਜ ਹਰ ਪਾਸੇ ਲੋਹੜੀ ਦੀਆਂ ਰੌਣਕਾਂ ਦੇਖਣ ਨੂੰ ਮਿਲਣਗੀਆਂ। ਲੋਹੜੀ ਦਾ ਤਿਉਹਾਰ ਪੋਹ ਮਹੀਨੇ ਦੀ ਅਖੀਰਲੀ ਰਾਤ ਨੂੰ ਮਨਾਇਆ ਜਾਂਦਾ ਹੈ ਅਤੇ ਅਗਲੇ ਦਿਨ ਮਾਘ ਮਹੀਨੇ ਦੀ ਸੰਗਰਾਂਦ ਹੁੰਦੀ ਹੈ। ਜਿਨ੍ਹਾਂ ਦੇ ਘਰ ਮੁੰਡੇ-ਕੁੜੀਆਂ ਜੰਮੇ ਹੁੰਦੇ ਹਨ ਜਾਂ ਘਰ ‘ਚ ਨਵਾਂ ਵਿਆਹ ਹੋਇਆ ਹੁੰਦਾ ਹੈ, ਉਨ੍ਹਾਂ ਘਰਾਂ ‘ਚ ਲੋਹੜੀ ਦਾ ਤਿਉਹਾਰ ਵਿਸ਼ੇਸ਼ ਤੌਰ ‘ਤੇ ਮਨਾਇਆ ਜਾਂਦਾ ਹੈ।
ਲੋਹੜੀ ਵਾਲੇ ਦਿਨ ਸ਼ਾਮ ਨੂੰ ਲੱਕੜ ਅਤੇ ਗੋਬਰ ਦੀਆਂ ਪਾਥੀਆਂ ਇਕੱਠੀਆਂ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਨੂੰ ਜਲਾਇਆ ਜਾਂਦਾ ਹੈ, ਅਤੇ ਪਰਿਵਾਰਕ ਮੈਂਬਰ ਇਸਦੇ ਆਲੇ-ਦੁਆਲੇ ਪਰਿਕਰਮਾ ਕਰਦੇ ਹਨ ਤੇ ਆਪਣੇ ਸੁਖੀ ਜੀਵਨ ਦੀ ਕਾਮਨਾ ਕਰਦੇ ਹਨ। ਲੋਹੜੀ ਫਸਲਾਂ ਦੀ ਬਿਜਾਈ ਅਤੇ ਕਟਾਈ ਨਾਲ ਜੁੜਿਆ ਇੱਕ ਵਿਸ਼ੇਸ਼ ਤਿਉਹਾਰ ਹੈ। ਇਸ ਦਿਨ ਤਿਲ, ਗੁੜ, ਗਜਕ, ਰੇਵੜੀ ਅਤੇ ਮੂੰਗਫਲੀ ਨੂੰ ਅਗਨੀ ਭੇਟ ਕੀਤੀ ਜਾਂਦੀ ਹੈ। ਪੰਜਾਬ ਵਿਚ ਲੋਹੜੀ ਵਾਲੇ ਦਿਨ ਮੁੰਡੇ ਭੰਗੜਾ ਪਾ ਕੇ ਤੇ ਕੁੜੀਆਂ ਗਿੱਧਾ ਪਾ ਕੇ ਖੁਸ਼ੀ ਦਾ ਪ੍ਰਗਟਾਵਾ ਕਰਦੀਆਂ ਹਨ।
ਲੋਹੜੀ ਦਾ ਇਤਿਹਾਸ
ਲੋਹੜੀ ਦੇ ਤਿਉਹਾਰ ਨਾਲ ਕਈ ਕਥਾਵਾਂ ਵੀ ਜੁੜੀਆਂ ਹੋਈਆਂ ਹਨ ਪਰ ਖਾਸ ਤੌਰ ‘ਤੇ ਦੁੱਲਾ ਭੱਟੀ ਦੀ ਕਹਾਣੀ ਨਾਲ ਇਸ ਨੂੰ ਜੋੜਿਆ ਜਾਂਦਾ ਹੈ। ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਅਕਬਰ ਦੇ ਸ਼ਾਸ਼ਨਕਾਲ ਦੌਰਾਨ ਇੱਕ ਬਾਗ਼ੀ ਸੀ, ਜੋ ਕਿ ਅਮੀਰ ਲੋਕਾਂ ਦਾ ਮਾਲ ਲੁੱਟ ਕੇ ਗਰੀਬ ਲੋਕਾਂ ਵਿੱਚ ਵੰਡ ਦਿੰਦਾ ਸੀ। ਉਸ ਇਲਾਕੇ ਦੇ ਗਰੀਬ ਲੋਕ ਉਸ ਦੀ ਇਸ ਦਰਿਆ-ਦਿਲੀ ਦੇ ਕਾਇਲ ਸਨ ਇਸ ਕਰ ਕੇ ਉਹ ਲੋਕ ਉਸ ਦਾ ਆਦਰ-ਸਤਿਕਾਰ ਤੇ ਉਸ ਨੂੰ ਪਿਆਰ ਵੀ ਕਰਦੇ ਸਨ। ਇੱਕ ਵਾਰ ਦੀ ਗੱਲ ਹੈ ਕਿ ਉਸ ਨੇ ਇੱਕ ਲੜਕੀ ਤੋਂ ਅਗਵਾਕਾਰਾਂ ਤੋਂ ਇੱਕ ਲੜਕੀ ਨੂੰ ਛੁਡਾਇਆ ਤੇ ਉਸ ਲੜਕੀ ਨੂੰ ਆਪਣੀ ਧਰਮ ਦੀ ਧੀ ਬਣਾ ਲਿਆ। ਜਦੋਂ ਦੁੱਲਾ-ਭੱਟੀ ਨੇ ਲੜਕੀ ਦਾ ਵਿਆਹ ਕੀਤਾ ਤਾਂ ਉਸਨੇ ਵਿਆਹ ਵਿੱਚ ਤੋਹਫ਼ੇ ਦੇ ਤੌਰ ਤੇ ਸ਼ੱਕਰ ਪਾ ਦਿੱਤੀ।
ਲੋਹੜੀ ‘ਤੇ ਦੁੱਲਾ ਭੱਟੀ ਦੀ ਕਹਾਣੀ
ਇਕ ਹੋਰ ਕਥਾ ਮੁਤਾਬਕ ਕਿਸੇ ਗਰੀਬ ਬ੍ਰਾਹਮਣ ਦੀਆਂ ਸੁੰਦਰੀ ਤੇ ਮੁੰਦਰੀ ਨਾਂ ਦੀਆਂ ਦੋ ਬਹੁਤ ਖ਼ੂਬਸੂਰਤ ਧੀਆਂ ਸਨ, ਜਿਨ੍ਹਾਂ ਦੀ ਮੰਗਣੀ ਹੋ ਚੁੱਕੀ ਸੀ। ਉਸ ਸਮੇਂ ਦੇ ਹਾਕਮ ਦੀ ਨਜ਼ਰੀਂ ਇਹ ਲੜਕੀਆਂ ਚੜ੍ਹ ਗਈਆਂ ਤੇ ਉਹ ਹਾਕਮ ਦੋਵੇਂ ਭੈਣਾਂ ‘ਤੇ ਮੈਲੀ ਅੱਖ ਰੱਖਣ ਲੱਗ ਪਿਆ। ਦੁੱਲੇ ਭੱਟੀ ਨੇ ਕੁੜੀਆਂ ਦੇ ਵਿਆਹ ਕਰਾਉਣ ਦਾ ਵਚਨ ਦਿੱਤਾ। ਲੜਕੀਆਂ ਦੇ ਸਹੁਰੇ ਹਾਕਮਾਂ ਤੋਂ ਡਰਦੇ ਮਾਰੇ ਰਾਤ ਨੂੰ ਵਿਆਹ ਕਰਨ ਲਈ ਕਹਿਣ ਲੱਗੇ। ਦੁੱਲੇ ਭੱਟੀ ਨੇ ਲਾਗਲੇ ਪਿੰਡ ‘ਚੋਂ ਦਾਨ ਦੇ ਰੂਪ ‘ਚ ਗੁੜ, ਸ਼ੱਕਰ, ਬਾਲਣ, ਦਾਣੇ ਇਕੱਠੇ ਕੀਤੇ। ਲੋਕ ਸੁੰਦਰੀ ਤੇ ਮੁੰਦਰੀ ਦੇ ਵਿਆਹ ‘ਤੇ ਇਕੱਠੇ ਹੋਏ। ਦੁੱਲੇ ਭੱਟੀ ਨੇ ਆਪਣੇ ਹੱਥੀਂ ਲੜਕੀਆਂ ਦੇ ਵਿਆਹ ਕੀਤੇ ਤੇ ਸੇਰ-ਸੇਰ ਸ਼ੱਕਰ ਪਾਈ। ਉਸ ਦਿਨ ਤੋਂ ਇਸੇ ਤਰ੍ਹਾਂ ਲੋਹੜੀ ਮਨਾਉਣ ਦਾ ਰਿਵਾਜ ਪੈ ਗਿਆ।
ਲੋਹੜੀ ਵਾਲੇ ਦਿਨ ਛੋਟੇ-ਛੋਟੇ ਬੱਚੇ ਘਰ-ਘਰ ਜਾ ਕੇ ਗੀਤ ਗਾਉਂਦੇ ਹਨ, ਜੋ ਕਿ ਇਸ ਤਰ੍ਹਾਂ ਹੈ-
ਸੁੰਦਰ ਮੁੰਦਰੀਏ, ਹੋ! ਤੇਰਾ ਕੌਣ ਵਿਚਾਰਾ, ਹੋ!
ਦੁੱਲਾ ਭੱਟੀ ਵਾਲਾ, ਹੋ! ਦੁੱਲੇ ਧੀ ਵਿਆਹੀ, ਹੋ!
ਸੇਰ ਸ਼ੱਕਰ ਪਾਈ, ਹੋ! ਕੁੜੀ ਦਾ ਸਾਲੂ ਪਾਟਾ, ਹੋ!
ਕੁੜੀ ਦਾ ਜੀਵੇ ਚਾਚਾ, ਹੋ…
ਵੀਡੀਓ ਲਈ ਕਲਿੱਕ ਕਰੋ -: