ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਵਿਜੀਲੈਂਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਚੰਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ : 2 ਮੌਤਾਂ ਮਗਰੋਂ H3N2 ਵਾਇਰਸ ਨੂੰ ਲੈ ਕੇ ਸਰਕਾਰ ਅਲਰਟ, ਭਲਕੇ ਨੀਤੀ ਆਯੋਗ ਦੀ ਵੱਡੀ ਬੈਠਕ
ਪਤਾ ਲੱਗਾ ਹੈ ਕਿ ਤਿੰਨ ਦਿਨ ਪਹਿਲਾਂ ਸਾਰੇ ਏਅਰਪੋਰਟਾਂ ‘ਤੇ ਲੁਕ ਆਊਟ ਨੋਟਿਸ ਜਾਰੀ ਕਰਕੇ ਅਲਰਟ ਕੀਤਾ ਗਿਆ ਸੀ ਕਿ ਚੰਨੀ ਵਿਦੇਸ਼ ਭੱਜ ਸਕਦਾ ਹੈ। ਹਾਲਾਂਕਿ ਚੰਨੀ ਨੇ ਅਜੇ ਇੱਕ ਇੱਕ ਦਿਨ ਪਹਿਲਾਂ ਹੀ ਕਿਹਾ ਸੀ ਕਿ ਉਹ ਵਿਦੇਸ਼ ਨਹੀਂ ਜਾ ਰਹੇ ਹਨ, ਜਦਕਿ ਉਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੈਸ਼ਨ ਦੌਰਾਨ ਚੈਲੰਜ ਕੀਤਾ ਸੀ ਕਿ ਚੰਨੀ ਖਿਲਾਫ ਭ੍ਰਿਸ਼ਟਾਚਾਰ ਦੀਆਂ ਫਾਈਲਾਂ ਹਨ ਤੇ ਉਹ ਵਿਦੇਸ਼ ਭੱਜ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: