ਲੁਧਿਆਣਾ ਵਿੱਚ ਲੁਟੇਰੇ ਇੰਨੇ ਕੁ ਬੇਖੌਫ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਪੁਲਿਸ ਦਾ ਵੀ ਡਰ ਨਹੀਂ ਰਿਹਾ। ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਬੀਤੀ ਰਾਤ ਇਥੇ ਦੋ ਨੌਜਵਾਨਾਂ ਕੋਲੋਂ ਐੱਸਪੀ ਦੇ ਘਰ ਦੇ ਬਾਹਰ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਲੁੱਟ-ਖੋਹ ਕਰ ਲਈ ਗਈ। ਇਸ ਵਿੱਚ ਇੱਕ ਨੌਜਵਾਨ ਦਾ ਕੰਨ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਗਿਆ। ਬਦਮਾਸ਼ਾਂ ਨੇ 2 ਮੋਬਾਈਲ ਫੋਨ ਅਤੇ 1500 ਰੁਪਏ ਦੀ ਨਕਦੀ ਖੋਹ ਲਈ।
ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਰੇਲਵੇ ਸਟੇਸ਼ਨ ਤੋਂ ਖਾਣਾ ਖਾ ਕੇ ਆਪਣੇ ਕਮਰੇ ਨੂੰ ਪਰਤ ਰਹੇ ਸਨ। ਐਸਪੀ ਦਾ ਘਰ ਸਟੇਸ਼ਨ ਦੇ ਕੋਲ ਹੈ। ਉਸ ਦੇ ਸਾਹਮਣੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਉਸ ਨੂੰ ਲੁੱਟ ਲਿਆ। ਪੀੜਤ ਨੌਜਵਾਨ ਨੇ ਥਾਣਾ ਡਿਵੀਜ਼ਨ ਨੰਬਰ 8 ਅਧੀਨ ਪੈਂਦੀ ਕੈਲਾਸ਼ ਨਗਰ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਪੀੜਤ ਬਿੱਟੂ ਨੇ ਦੱਸਿਆ ਕਿ ਉਹ ਇੱਕ ਬੇਕਰੀ ਫੈਕਟਰੀ ਵਿੱਚ ਕੰਮ ਕਰਦਾ ਹੈ।
ਇਹ ਵੀ ਪੜ੍ਹੋ : SGPC ਚੋਣਾਂ : ਵੋਟਰ ਲਿਸਟ ਦੇ ਸ਼ੈਡਿਊਲ ‘ਚ ਬਦਲਾਅ, ਵਧਾਈ ਗਈ ਰਜਿਸਟ੍ਰੇਸ਼ਨ ਦੀ ਤਰੀਕ
ਬਿੱਟੂ ਨੇ ਦੱਸਿਆ ਕਿ ਘਟਨਾ ਦੌਰਾਨ ਇਕ ਬਦਮਾਸ਼ ਨੇ ਉਸ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਰੱਖ ਦਿੱਤਾ। ਜਦੋਂ ਉਸ ਨੇ ਹਮਲਾਵਰਾਂ ਦਾ ਟਾਕਰਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਉਸ ਦੇ ਕੰਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਬਦਮਾਸ਼ ਹਥਿਆਰ ਦੇ ਦ ‘ਤੇ ਦੋਵਾਂ ਤੋਂ ਦੋ ਮੋਬਾਈਲ ਫੋਨ ਅਤੇ ਪੈਸੇ ਖੋਹ ਕੇ ਫ਼ਰਾਰ ਹੋ ਗਏ। ਚੌਕੀ ਕੈਲਾਸ਼ ਨਗਰ ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –