ਪਿਛਲੇ ਸਾਲ ਚਰਚਾ ਦਾ ਵਿਸ਼ਾ ਰਹੇ ਲਵਪ੍ਰੀਤ-ਬੇਅੰਤ ਕੌਰ ਮਾਮਲੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਰਨਾਲਾ ਪੁਲਿਸ ਨੇ ਇਸ ਮਾਮਲੇ ਵਿੱਚ ਬੇਅੰਤ ਕੌਰ ‘ਤੇ FIR ਦਰਜ ਕਰ ਲਈ ਹੈ ਅਤੇ ਇਸ ਦੇ ਨਾਲ ਹੀ ਇੱਕ ਹੋਰ ਖਬਰ ਮਿਲੀ ਹੈ ਕਿ ਬੇਅੰਤ ਕੌਰ ਦੀ ਮਾਂ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਕੇਸ ਵਿੱਚ 420/306 ਤਹਿਤ ਮਾਮਲਾ ਦਰਜ ਕੀਤਾ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਲਵਪ੍ਰੀਤ ਸਿੰਘ ਨੇ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਸੁਰਖੀਆਂ ਵਿੱਚ ਰਿਹਾ ਸੀ। ਲਵਪ੍ਰੀਤ ਦਾ ਬੇਅੰਤ ਕੌਰ ਨਾਲ 2019 ਵਿੱਚ ਵਿਆਹ ਹੋਇਆ ਸੀ। ਇਸ ਤੋਂ ਬਾਅਦ ਉਹ ਕੈਨੇਡਾ ਚਲੀ ਗਈ। ਦੱਸਿਆ ਗਿਆ ਸੀ ਕਿ ਉਸ ਨੇ ਫਿਰ ਲਵਪ੍ਰੀਤ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ, ਜਿਸ ਤੋਂ ਬਾਅਦ ਲਵਪ੍ਰੀਤ ਨੇ ਪ੍ਰੇਸ਼ਾਨੀ ਵਿੱਚ ਆ ਕੇ ਖੁਦਕੁਸ਼ੀ ਕਰ ਲਈ।
ਬਰਨਾਲਾ ਪੁਲਿਸ ਦੇ ਡੀਐਸਪੀ ਵਿਸ਼ਵਜੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ‘ਤੇ ਪਹਿਲਾਂ “ਧੋਖਾਧੜੀ” ਦੀ ਧਾਰਾ 420 ਦਾ ਕੇਸ ਦਰਜ ਕੀਤਾ ਸੀ। ਲਵਪ੍ਰੀਤ ਦੇ ਪੋਸਟਮਾਰਟਮ ਦੀ ਰਿਪੋਰਟ ਆਉਣੀ ਬਾਕੀ ਸੀ, ਜਿਸ ਦੇ ਆਧਾਰ ‘ਤੇ ਰਿਪੋਰਟ ਆ ਗਈ ਹੈ। ਹੁਣ ਬਰਨਾਲਾ ਪੁਲਿਸ ਨੇ ਧਾਰਾ 306 “ਮਰਨ ਲਈ ਮਜਬੂਰ ਕਰਨ” ਅਧੀਨ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਮੈਂਟਲ ਹਸਪਤਾਲ ‘ਚੋਂ ਫਰਾਰ ਅੱਤਵਾਦੀ ਦੇ ਘਰ ਪਹੁੰਚੀ ਪੁਲਿਸ ਨੂੰ ਗੱਡੀ ਥੱਲੇ ਕੁਚਲਣ ਦੀ ਕੋਸ਼ਿਸ਼
ਇਸ ਮਾਮਲੇ ਸਬੰਧੀ ਬਰਨਾਲਾ ਪੁਲਿਸ ਵੱਲੋਂ ਇੱਕ ਐਸਆਈਟੀ ਟੀਮ ਬਣਾਈ ਗਈ ਹੈ ਅਤੇ ਟੀਮ ਆਪਣੀ ਕਾਰਵਾਈ ਕਰ ਰਹੀ ਹੈ ਅਤੇ ਅਗਲੀ ਕਾਰਵਾਈ ਜਾਂਚ ਦੇ ਅਧਾਰ ‘ਤੇ ਕੀਤੀ ਜਾਵੇਗੀ। ਲਵਪ੍ਰੀਤ ਉਰਫ ਲਾਡੀ ਦੇ ਚਾਚਾ ਹਰਵਿੰਦਰ ਸਿੰਘ ਨੇ ਇਤਰਾਜ਼ ਜ਼ਾਹਰ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਬੇਅੰਤ ਕੌਰ ਦੇ ਮਾਪੇ ਵੀ ਇਸ ਮਾਮਲੇ ਵਿੱਚ ਬਰਾਬਰ ਦੇ ਦੋਸ਼ੀ ਹਨ। ਸਾਡਾ ਬੇਟਾ ਲਵਪ੍ਰੀਤ ਚਲਾ ਗਿਆ ਹੈ, ਵਾਪਸ ਨਹੀਂ ਆਵੇਗਾ, ਪਰ ਸਾਨੂੰ ਉਮੀਦ ਹੈ ਕਿ ਸਾਨੂੰ ਇਨਸਾਫ ਮਿਲੇਗਾ, ਪਰ ਸਮਾਂ ਜ਼ਰੂਰ ਲਗੇਗਾ।
ਵੀਡੀਓ ਲਈ ਕਲਿੱਕ ਕਰੋ -: