ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਕਾਫੀ ਘੱਟ ਗਈ ਹੈ, ਉਥੇ ਹੀ ਰਾਹਤ ਵਾਲੀ ਗੱਲ ਇਹ ਹੈ ਕਿ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਵੀ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ।
ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 8 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿੱਚੋਂ 5 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਜਦਕਿ 1-1 ਮਾਲੇਰਕੋਟਲਾ, ਬਠਿੰਡਾ ਤੇ ਚੰਡੀਗੜ੍ਹ ਨਾਲ ਸੰਬੰਧਤ ਹਨ। ਅੱਜ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 134 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 1502032 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ ਜੋ ਕਿ ਆਰ. ਟੀ. ਪੀ. ਸੀ. ਆਰ.-926963, ਐਂਟੀਜਨ-557540 ਤੇ ਟਰੂਨੈਟ-17529 ਹਨ। ਪੈਂਡਿੰਗ ਰਿਪੋਰਟਾਂ ‘ਚੋਂ 134 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਜਿਨ੍ਹਾਂ ‘ਚੋਂ 113 ਜਿਲ੍ਹਾ ਲੁਧਿਆਣਾ ਦੇ ਅਤੇ 21 ਸੈਂਪਲਾਂ ਦੀ ਰਿਪੋਰਟ ਬਾਹਰਲੇ ਜਿਲ੍ਹੇ ਨਾਲ ਸਬੰਧਤ ਹੈ।
ਇਸ ਵੇਲੇ ਜਿਲ੍ਹਾ ਲੁਧਿਆਣਾ ‘ਚ ਪਾਜ਼ੀਟਿਵ ਕੇਸਾਂ ਦੀ ਗਿਣਤੀ 85921 ਹੋ ਚੁੱਕੀ ਹੈ ਅਤੇ ਬਾਹਰਲੇ ਜ਼ਿਲ੍ਹਿਆਂ/ ਰਾਜਾਂ ਦੇ ਕੁਲ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 11296 ਹੋ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਸਿਮਰਜੀਤ ਬੈਂਸ ’ਤੇ ਫਿਰ ਲੱਗੇ ਬਲਾਤਕਾਰ ਦੇ ਦੋਸ਼, ਪੀੜਤਾ ਨੇ ਪੁਲਿਸ ਕਮਿਸ਼ਨਰ ਨੂੰ ਭੇਜੀ ਸ਼ਿਕਾਇਤ
ਹੁਣ ਤੱਕ ਕੋਰੋਨਾ ਨਾਲ ਜਿਲ੍ਹਾ ਲੁਧਿਆਣਾ ‘ਚ 2054 ਲੋਕਾਂ ਦੀ ਮੌਤ ਹੋ ਚੁੱਕੀ ਹੈ। 533 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ। 4904 ਵਿਅਕਤੀਆਂ ਦੇ ਸੈਂਪਲ ਟੈਸਟ ਲਈ ਭੇਜੇ ਜਾ ਚੁੱਕੇ ਹਨ। ਭਾਵੇਂ ਕਿ ਕੋਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਪਰ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਲਈ ਕਿਹਾ ਗਿਆ ਹੈ ਅਤੇ ਕੋਰੋਨਾ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।